- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਂਗਕਾਂਗ ਵਿੱਚ ਕੋਰੋਨਾ ਦੀ ਚੌਥੀ ਲਹਿਰ ਸ਼ੁਰੂ, ਸਕੂਲਾਂ ਨੂੰ ਕੀਤਾ ਬੰਦ
ਹਾਂਗਕਾਂਗ – ਹਾਂਗਕਾਂਗ ਵਿਚ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਇੱਥੇ ਕੋਰੋਨਾ ਦੇ 26 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਜਿਨ੍ਹਾਂ ਵਿਚੋਂ 21 ਮਾਮਲੇ ਸਥਾਨਕ ਹੀ ਸਨ|ਹਾਂਗਕਾਂਗ ਵਿਚ ਪਹਿਲੀ ਤੋਂ ਤੀਜੀ ਦੀਆਂ ਜਮਾਤਾਂ ਨੂੰ 23 ਨਵੰਬਰ ਤੋਂ ਦੋ ਹਫਤਿਆਂ ਲਈ ਬੰਦ ਕਰ ਦਿੱਤਾ ਗਿਆ ਹੈ| ਕੇ.ਜੀ. ਅਤੇ ਨਰਸਰੀ ਦੀਆਂ ਜਮਾਤਾਂ ਨੂੰ ਇਕ ਹਫਤਾ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਸੀ| ਅਧਿਕਾਰੀਆਂ ਨੇ ਦੱਸਿਆ ਕਿ ਅਜੇ ਤੱਕ ਕਿਸੇ ਵੀ ਅਧਿਆਪਕ ਜਾਂ ਵਿਦਿਆਰਥੀ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਖ਼ਬਰ ਨਹੀਂ ਹੈ|ਮਾਹਿਰਾਂ ਨੇ ਪਹਿਲਾਂ ਵੀ ਚਿਤਾਵਨੀ ਦਿੱਤੀ ਸੀ ਅਤੇ ਹੁਣ ਫਿਰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਕੋਰੋਨਾ ਵਾਇਰਸ ਦੀ ਚੌਥੀ ਲਹਿਰ ਦੇਸ਼ ਵਿਚ ਸ਼ੁਰੂ ਹੋ ਗਈ ਹੈ ਅਤੇ ਜੇਕਰ ਲੋਕ ਅਜੇ ਵੀ ਨਾ ਸੰਭਲੇ ਤਾਂ ਬਹੁਤ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ| ਇਸ ਲਈ ਜਿੰਨਾ ਹੋ ਸਕੇ, ਲੋਕ ਆਪਣਾ ਧਿਆਨ ਰੱਖਣ ਅਤੇ ਕੋਰੋਨਾ ਕਾਰਨ ਲੱਗੀਆਂ ਪਾਬੰਦੀਆਂ ਦੀ ਪਾਲਣਾ ਕਰਦੇ ਰਹਿਣ| ਠੰਡ ਦੇ ਮੌਸਮ ਵਿਚ ਕੋਰੋਨਾ ਦੇ ਹੋਰ ਫੈਲਣ ਦਾ ਖ਼ਤਰਾ ਹੈ| ਲੋਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੇ ਘੁੰਮਣ-ਫਿਰਨ ਤੋਂ ਬਚਣ ਲਈ ਕਿਹਾ ਗਿਆ ਹੈ|


