- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਈ ਕੋਰਟ ਵੱਲੋਂ ਤਾਮਿਲਨਾਡੂ ਸਰਕਾਰ ਨੂੰ ਰਾਹਤ
ਚੇਨਈ – ਮਦਰਾਸ ਹਾਈ ਕੋਰਟ ਨੇ ਏਆਈਏਡੀਐਮਕੇ ਸਰਕਾਰ ਨੂੰ ਵੱਡੀ ਰਾਹਤ ਦਿੰਦਿਆਂ ਅੱਜ ਤਤਕਾਲੀ ਚੀਫ ਜਸਟਿਸ ਦੇ 14 ਜੂਨ ਦੇ ਹੁਕਮਾਂ ਨੂੰ ਬਰਕਰਾਰ ਰੱਖਿਆ ਹੈ, ਜਿਸ ਵਿੱਚ ਏਆਈਏਡੀਐਮਕੇ ਦੇ 18 ਬਾਗ਼ੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਗਿਆ ਸੀ। ਇਹ ਵਿਧਾਇਕ ਟੀਵੀ ਦਿਨਾਕਰਨ ਧੜੇ ਦੇ ਹਨ। ਜੇ ਅਦਾਲਤ ਦਾ ਫੈਸਲਾ ਉਲਟ ਹੁੰਦਾ ਤਾਂ ਤਮਿਲਨਾਡੂ ਵਿੱਚ ਰਾਜਨੀਤਕ ਸੰਕਟ ਖੜਾ ਹੋ ਸਕਦਾ ਸੀ। ਉਲਟ ਫੈਸਲੇ ਨਾਲ ਸੱਤਾਧਾਰੀ ਪਾਰਟੀ ਵਿਧਾਨ ਸਭਾ ਵਿੱਚ ਬਹੁਮਤ ਗੁਆ ਸਕਦੀ ਸੀ। 232 ਮੈਂਬਰਾਂ ਦੀ ਵਿਧਾਨ ਸਭਾ ਵਿੱਚ ਦੋ ਸੀਟਾਂ ਖਾਲੀ ਹਨ। ਬੀਤੇ ਵਰ੍ਹੇ 18 ਸਤੰਬਰ ਨੂੰ ਏਆਈਏਡੀਐਮਕੇ ਦੇ 18 ਵਿਧਾਇਕਾਂ ਨੂੰ ਦਲਬਦਲ ਵਿਰੋਧੀ ਕਾਨੂੰਨ ਤਹਿਤ ਅਯੋਗ ਐਲਾਨਿਆ ਗਿਆ ਸੀ। ਇਨ੍ਹਾਂ ਵਿਧਾਇਕਾਂ ਨੇ ਰਾਜਪਾਲ ਨਾਲ ਮੁਲਾਕਾਤ ਕਰ ਕੇ ਮੁੱਖ ਮੰਤਰੀ ਕੇ ਪਲਾਨੀਸਵਾਮੀ ਵਿੱਚ ਅਵਿਸ਼ਵਾਸ ਪ੍ਰਗਟਾਇਆ ਸੀ। ਇਸ ਮਾਮਲੇ ਵਿੱਚ ਤਤਕਾਲੀ ਚੀਫ ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਐਮ ਸੁੰਦਰ ਦੀ ਬੈਂਚ ਨੇ 14 ਜੁੂਨ ਨੂੰ ਜਿਹੜਾ ਫੈਸਲਾ ਸੁਣਾਇਆ ਸੀ। ਉਸ ਵਿੱਚ ਦੋਵਾਂ ਜੱਜਾਂ ਦੀ ਰਾਇ ਵੱਖ ਵੱਖ ਸੀ। ਜਸਟਿਸ ਬੈਨਰਜੀ ਨੇ ਵਿਧਾਇਕਾਂ ਨੂੰ ਅਯੋਗ ਠਹਿਰਾਏ ਜਾਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਜਦੋਂ ਕਿ ਜਸਟਿਸ ਸੁੰਦਰ ਨੇ ਫੈਸਲੇ ਨਾਲ ਅਸਹਿਮਤੀ ਜ਼ਾਹਰ ਕੀਤੀ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਜਸਟਿਸ ਸਤਿਆਨਾਰਾਇਣ ਨੂੰ ਮਾਮਲੇ ਦੀ ਸੁਣਵਾਈ ਲਈ ਨਿਯੁਕਤ ਕੀਤਾ ਸੀ।


