- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਕੀ ਇੰਡੀਆ ਵੱਲੋਂ ਕੌਮੀ ਕੈਂਪ ਲਈ 25 ਮੈਂਬਰੀ ਟੀਮ ਦਾ ਐਲਾਨ
ਨਵੀਂ ਦਿੱਲੀ – ਹਾਕੀ ਇੰਡੀਆ ਨੇ ਅੱਜ ਕੌਮੀ ਕੈਂਪ ਲਈ 25 ਮੈਂਬਰੀ ਟੀਮ ਐਲਾਨ ਦਿੱਤੀ। ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਤੇ ਵਿਸ਼ਵ ਕੱਪ ਦੀਆਂ ਤਿਆਰੀਆਂ ਲਈ ਇਹ ਕੈਂਪ 16 ਸਤੰਬਰ ਤੋਂ ਭੁਬਨੇਸ਼ਵਰ ਵਿੱਚ ਲੱਗੇਗਾ। ਸੰਭਾਵੀ ਖਿਡਾਰੀਆਂ ਵਿੱਚ ਮੂਹਰਲੀ ਕਤਾਰ ਦੇ ਖਿਡਾਰੀਆਂ ’ਚ ਐਸ.ਵੀ.ਸੁਨੀਲ, ਅਕਾਸ਼ਦੀਪ ਸਿੰਘ, ਗੁਰਜੰਟ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ ਤੇ ਸੁਮਿਤ ਕੁਮਾਰ ਸ਼ਾਮਲ ਹਨ। ਚੈਂਪੀਅਨਜ਼ ਟਰਾਫ਼ੀ ਦੌਰਾਨ ਜ਼ਖ਼ਮੀ ਹੋਣ ਮਗਰੋਂ ਗੋਡੇ ਦਾ ਅਪਰੇਸ਼ਨ ਕਰਵਾਉਣ ਵਾਲੇ ਸਟਰਾਈਕਰ ਰਮਨਦੀਪ ਸਿੰਘ ਤੇ ਡਿਫੈਂਡਰ ਬੀਰੇਂਦਰ ਲਾਕੜਾ ਦਾ 16 ਸਤੰਬਰ ਤੋਂ ਰਿਹੈਬਿਲੀਟੇਸ਼ਨ ਸ਼ੁਰੂ ਹੋਵੇਗਾ। 14 ਅਕਤੂਬਰ ਤਕ ਚੱਲਣ ਵਾਲੇ ਇਸ ਕੈਂਪ ਦੌਰਾਨ ਖਿਡਾਰੀ ਮੁੱਖ ਕੋਚ ਹਰਿੰਦਰ ਸਿੰਘ ਨੂੰ ਰਿਪੋਰਟ ਕਰਨਗੇ। ਕੋਰ ਗਰੁੱਪ ਵਿੱਚ ਤਿੰਨ ਗੋਲਕੀਪਰ ਪੀ.ਆਰ. ਸ਼੍ਰੀਜੇਸ਼, ਸੂਰਜ ਕਰਕੇਰਾ ਤੇ ਕ੍ਰਿਸ਼ਨਾ ਪਾਠਕ ਸ਼ਾਮਲ ਹਨ। ਰੱਖਿਆ ਲਾਈਨ ਵਿੱਚ ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਗੁਰਿੰਦਰ ਸਿੰਘ, ਵਰੁਣ ਕੁਮਾਰ, ਕੋਥਾਜੀਤ ਸਿੰਘ, ਸੁਰਿੰਦਰ ਕੁਮਾਰ, ਜਰਮਨਪ੍ਰੀਤ ਸਿੰਘ ਤੇ ਪਾਰਦੀਪ ਸਿੰਘ ਹੋਣਗੇ। ਮੱਧ ਲਾਈਨ ਵਿੱਚ ਮਨਪ੍ਰੀਤ ਸਿੰਘ, ਚਿੰਗਲੇਨਸਾਨਾ ਸਿੰਘ, ਸੁਮਿਤ, ਸਿਮਰਨਜੀਤ ਸਿੰਘ, ਨੀਲਕਾਂਤ ਸ਼ਰਮਾ, ਹਾਰਦਿਕ ਸਿੰਘ, ਲਲਿਤ ਕੁਮਾਰ ਉਪਾਧਿਆਏ ਤੇ ਵਿਵੇਕ ਸਾਗਰ ਪ੍ਰਸਾਦ ਨੂੰ ਚੁਣਿਆ ਗਿਆ ਹੈ।


