- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਤੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਪ੍ਰਗਟ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਾਕੀ ਉਲੰਪੀਅਨ ਸ. ਬਲਬੀਰ ਸਿੰਘ ਕੁਲਾਰ ਅਤੇ ਦਰੋਣਾਚਾਰੀਆ ਪੁਰਸਕਾਰ ਜੇਤੂ ਭਾਰਤੀ ਅਥਲੈਟਿਕਸ ਦੇ ਸਾਬਕਾ ਚੀਫ ਕੋਚ ਸ. ਜੋਗਿੰਦਰ ਸਿੰਘ ਸੈਣੀ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਨੇ ਆਪੋ ਆਪਣੇ ਖੇਤਰ ਵਿਚ ਵੱਡੀਆਂ ਪ੍ਰਾਪਤੀਆਂ ਕਰਕੇ ਕੌਮ ਦਾ ਨਾਮ ਰੌਸ਼ਨ ਕੀਤਾ। ਸ. ਬਲਬੀਰ ਸਿੰਘ ਵੱਲੋਂ ਹਾਕੀ ਖੇਡ ਵਿਚ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਵਿਚ ਹੁੰਦਿਆਂ ਕਈ ਪ੍ਰਾਪਤੀਆਂ ਕੀਤੀਆਂ। ਸ. ਬਲਬੀਰ ਸਿੰਘ ਨਵੇਂ ਖਿਡਾਰੀਆਂ ਲਈ ਪ੍ਰੇਰਣਾ ਸਰੋਤ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਰੋਣਾਚਾਰੀਆ ਐਵਾਰਡੀ ਸ. ਜੋਗਿੰਦਰ ਸਿੰਘ ਸੈਣੀ ਨੂੰ ਵੀ ਸਿੱਖ ਕੌਮ ਦਾ ਮਾਣ ਦੱਸਦਿਆਂ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਸਿੱਖ ਖਿਡਾਰੀਆਂ ਦੇ ਚਲਾਣੇ ’ਤੇ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੂੰਘੇ ਅਫ਼ਸੋਸ ਪ੍ਰਗਟਾਵਾ ਕਰਦੀ ਹੈ ਅਤੇ ਪਰਿਵਾਰ ਨਾਲ ਹਮਦਰਦੀ ਰੱਖਦੀ ਹੈ।


