- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਫਿਜ਼ ਸਈਦ ਦੀਆਂ ਜਥੇਬੰਦੀਆਂ ਨੂੰ ਮਿਲੀ ਖੁੱਲ੍ਹੀ ਛੁੱਟੀ
ਇਸਲਾਮਾਬਾਦ – ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਮੁੰਬਈ ਹਮਲੇ ਦੇ ਸਾਜ਼ਿਸ਼ਘਾੜੇ ਹਾਫਿਜ਼ ਸਈਦ ਦੀਆਂ ਜਥੇਬੰਦੀਆਂ ਜਮਾਤ-ਉਦ-ਦਾਵਾ ਅਤੇ ਫਾਲਾਹ-ਏ-ਇਨਸਾਨੀਅਤ ਫਾਊਂਡੇਸ਼ਨ ਨੂੰ ਮੁਲਕ ’ਚ ਆਪਣੀਆਂ ਸਰਗਰਮੀਆਂ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸਈਦ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਇਨਸਾਫ਼ ਅਤੇ ਸਚਾਈ ਦੀ ਜਿੱਤ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਬੁੱਧਵਾਰ ਨੂੰ ਲਾਹੌਰ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਖਿਲਾਫ਼ ਸਰਕਾਰ ਵੱਲੋਂ ਦਾਖ਼ਲ ਅਪੀਲ ਨੂੰ ਰੱਦ ਕਰ ਦਿੱਤਾ। ਹਾਈ ਕੋਰਟ ਨੇ ਦੋਵੇਂ ਜਥੇਬੰਦੀਆਂ ਨੂੰ ਆਪਣੀਆਂ ਜਾਇਜ਼ ਸਰਗਰਮੀਆਂ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਸਰਕਾਰ ਨੇ ਕੰਪਨੀਆਂ ਅਤੇ ਵਿਅਕਤੀਆਂ ਨੂੰ ਜਮਾਤ-ਉਦ-ਦਾਵਾ ਤੇ ਫਾਲਾਹ-ਏ-ਇਨਸਾਨੀਅਤ ਫਾਊਂਡੇਸ਼ਨ ਸਮੇਤ ਹੋਰ ਜਥੇਬੰਦੀਆਂ ਨੂੰ ਦਾਨ ਦੇਣ ’ਤੇ ਪਾਬੰਦੀ ਲਗਾ ਦਿੱਤੀ ਸੀ। ਹਾਫ਼ਿਜ਼ ਦੀਆਂ ਜਥੇਬੰਦੀਆਂ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦੀ ਪਾਬੰਦੀਆਂ ਵਾਲੀ ਸੂਚੀ ’ਚ ਦਰਜ ਹਨ। ਅਧਿਕਾਰੀਆਂ ਮੁਤਾਬਕ ਜਮਾਤ-ਉਦ-ਦਾਵਾ ਵੱਲੋਂ 300 ਮਦਰੱਸੇ, ਸਕੂਲ, ਹਸਪਤਾਲ, ਪਬਲਿਕੇਸ਼ਨ ਹਾਊਸ ਅਤੇ ਐਂਬੂਲੈਂਸ ਸੇਵਾਵਾਂ ਚਲਾਈਆਂ ਜਾਂਦੀਆਂ ਹਨ। ਦੋਵੇਂ ਜਥੇਬੰਦੀਆਂ ਦੇ ਕੁੱਲ ਮਿਲਾ ਕੇ ਕਰੀਬ 50 ਹਜ਼ਾਰ ਵਾਲੰਟੀਅਰ ਹਨ ਅਤੇ ਸੈਂਕੜੇ ਹੋਰਾਂ ਨੂੰ ਤਨਖਾਹ ’ਤੇ ਰੱਖਿਆ ਹੋਇਆ ਹੈ। ਸਈਦ ’ਤੇ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਦਸੰਬਰ 2008 ’ਚ ਪਾਬੰਦੀ ਲਾਈ ਸੀ ਅਤੇ ਪਿਛਲੇ ਸਾਲ ਨਵੰਬਰ ’ਚ ਉਸ ਨੂੰ ਨਜ਼ਰਬੰਦੀ ਤੋਂ ਰਿਹਾਅ ਕੀਤਾ ਗਿਆ ਸੀ।


