- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਾਰ ਨੂੰ ਵੇਖ ਕੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਪਾਕਿਸਤਾਨ —ਮੁੱਖ ਮੰਤਰੀ ਪੰਜਾਬ ਨੇ ਦਿੱਤੀ ਚਿਤਾਵਨੀ
ਲੋਕ ਸਭਾ ਚੋਣਾਂ ਲਈ ਗਠਜੋੜ ਦੇ ਪੱਖ ਵਿੱਚ ਨਹੀਂ ਕਾਂਗਰਸ, ਆਪ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਗਠਜੋੜ ਦੀ
ਅੰਮ੍ਰਿਤਸਰ – ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜੋਰ ਦੇ ਕੇ ਕਿਹਾ ਕਿ ਕੋਈ ਵੀ ਮੁਲਕ ਲੜਾਈ ਦੇ ਪੱਖ ਵਿੱਚ ਨਹੀਂ ਹੈ ਪਰ ਉਨਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ ਜੇ ਉਸ ਨੂੰ ਲੱਗਾ ਕਿ ਉਹ ਭਾਰਤ ਨਾਲ ਆਪਣੀ ਜੰਗ ਹਾਰ ਰਿਹਾ ਹੈ। ਉਨਾਂ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਮੁਲਕ ਐਟਮੀ ਤਾਕਤਾਂ ਹਨ ਪਰ ਕੋਈ ਵੀ ਮੁਲਕ ਹੱਕ ਵਿੱਚ ਨਹੀਂ ਕਿ ਐਟਮੀ ਹਥਿਆਰਾਂ ਦੀ ਵਰਤੋਂ ਕੀਤੀ ਜਾਵੇ ਪਰ ਇਸਲਾਮਾਬਾਦ ਇਨਾਂ ਹਥਿਆਰਾਂ ਦੀ ਵਰਤੋਂ ਜੰਗ ਵਿੱਚ ਹਾਰ ਦੀ ਸਥਿਤੀ ਵਿੱਚ ਕਰ ਸਕਦਾ ਹੈ। ਮੁੱਖ ਮੰਤਰੀ ਪੰਜਾਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਰਤੀ ਹਵਾਈ ਸੈਨਾ ਨੇ ਹਵਾਈ ਹਮਲੇ ਕਰਕੇ ਅੱਤਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਭਾਰਤ ਦ੍ਰਿੜ ਇਰਾਦੇ ਨੂੰ ਦਿਖਾ ਦਿੱਤਾ ਹੈ। ਉਨਾਂ ਨੇ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਪੁੱਛਣ ਤੇ ਕੋਈ ਵੀ ਪ੍ਰਤੀਕਰਮ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਾਫ ਸ਼ਬਦਾ ਵਿੱਚ ਕਿਹਾ ਕਿ ਭਾਵੇਂ ਇਕ ਮਰੇ ਜਾਂ 100 ਭਾਰਤ ਆਪਣੀ ਜਵਾਬੀ ਵਿੱਚ ਕਾਰਵਾਈ ਵਿੱਚ ਵਿਸ਼ਵਾਸ਼ ਰੱਖਦਾ ਹੈ ਅਤੇ ਆਪਣੇ ਸੈਨਿਕਾਂ ਅਤੇ ਨਿਰਦੋਸ਼ ਨਾਗਰਿਕਾਂ ਦੀਆਂ ਹੱਤਿਆਵਾਂ ਦਾ ਬਦਲਾ ਜਰੂਰ ਲਵੇਗਾ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਪਾਕਿਸਤਾਨ ਦੀ ਆਰਥਿਕ ਸਥਿਤੀ ਇਸ ਵੇਲੇ ਬਹੁਤ ਹੀ ਮਾੜੀ ਹੈ ਅਤੇ ਉਹ ਕਟੋਰਾ ਲੈ ਕੇ ਵੱਖ ਵੱਖ ਮੁਲਕਾਂ ਤੋਂ ਮਦਦ ਦੀ ਗੁਹਾਰ ਲਗਾ ਰਿਹਾ ਹੈ। ਉਨਾਂ ਕਿਹਾ ਕਿ ਪਾਕਿਸਤਾਨ ਇਸ ਵੇਲੇ ਭਾਰਤ ਨਾਲ ਜੰਗ ਲੜਣ ਦੀ ਸਥਿਤੀ ਵਿੱਚ ਨਹੀਂ ਹੈ ਪਰ ਦੋਵੇਂ ਮੁਲਕ ਐਟਮੀ ਤਾਕਤਾਂ ਹਨ, ਉਨਾਂ ਚਿਤਾਵਨੀ ਦਿੱਤੀ ਕਿ ਪਾਕਿਸਤਾਨ ਘਿਰੇ ਹੋਣ ਦੀ ਸਥਿਤੀ ਵਿੱਚ ਆਪਣੇ ਐਟਮੀ ਹਥਿਆਰਾਂ ਦੀ ਵਰਤੋਂ ਕਰ ਸਕਦਾ ਹੈ। ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਕਿ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਬਾਰੇ ਪੁੱÎਛਿਆ ਕਿ ਇਹ ਉਨਾਂ ਦਾ ਆਪਣਾ ਫੈਸਲਾ ਹੈ ਜਿਥੋਂ ਤੱਕ ਕਾਂਗਰਸ ਦਾ ਸਵਾਲ ਹੈ ਨੂੰ ਕਿਸੇ ਵੀ ਪਾਰਟੀ ਨਾਲ ਗਠਜੋੜ ਦੀ ਜਰੂਰਤ ਨਹੀਂ। ਉਨਾਂ ਨੇ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਗਠਜੋੜ ਨੂੰ ਸਿਰੋ ਨਕਾਰਦਿਆਂ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਚੋਣਾਂ ਲਈ ਪੂਰੀ ਤਰਾਂ ਤਿਆਰ ਅਤੇ ਚੋਣਾਂ ਆਪਣੇ ਬਲਬੂਤੇ ਤੇ ਲੜ ਕੇ ਜਿੱਤੇਗੀ। ਉਨਾਂ ਸ਼ਪਸ਼ਟ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਿਸੇ ਵੀ ਪਾਰਟੀ ਨਾਲ ਗਠਜੋੜ ਦੇ ਹੱਕ ਵਿੱਚ ਨਹੀਂ ਹਨ। ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਦੀ ਕਾਰਗੁਜਾਰੀ ਤੇ ਭਲਾਈ ਦੇ ਕੰਮਾਂ ਨੂੰ ਵੇਖ ਕੇ ਹੀ ਲੋਕ ਆਪਣੀਆਂ ਵੋਟਾਂ ਪਾਉਂਦੇ ਹਨ।


