- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹਿੰਸਾ ਵਿੱਚ ਮਾਰੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਪਹੁੰਚੀ ਪ੍ਰਿਯੰਕਾ ਗਾਂਧੀ
ਮੁਜ਼ੱਫਰਨਗਰ – ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦਾ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣ ਦਾ ਸਿਲਸਿਲਾ ਜਾਰੀ ਹੈ| ਜਿਕਰਯੋਗ ਹੈ ਕਿ ਅੱਜ ਪ੍ਰਿਯੰਕਾ ਇਸੇ ਤਰ੍ਹਾਂ ਹਿੰਸਾ ਵਿੱਚ ਮਾਰੇ ਗਏ ਨੂਰਾ ਦੇ ਪਰਿਵਾਰ ਵਾਲਿਆਂ ਨੂੰ ਮਿਲਣ ਲਈ ਮੁਜ਼ੱਫਰਨਗਰ ਪਹੁੰਚੀ ਅਤੇ ਪਰਿਵਾਰ ਦਾ ਹਾਲ ਜਾਣਿਆ|ਪ੍ਰਿਯੰਕਾ ਗਾਂਧੀ ਨਾਲ ਕਾਂਗਰਸ ਨੇਤਾ ਇਮਰਾਨ ਮਸੂਦ ਅਤੇ ਪੰਕਜ ਮਲਿਕ ਵੀ ਹਨ| ਜਿਕਰਯੋਗ ਹੈ ਕਿ ਮੁਜ਼ੱਫਰਨਗਰ ਵਿੱਚ 20 ਦਸੰਬਰ ਨੂੰ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਪ੍ਰਦਰਸ਼ਨ ਹੋਇਆ ਸੀ ਅਤੇ ਇਸ ਦੌਰਾਨ ਹੋਈ ਹਿੰਸਾ ਵਿੱਚ ਨੂਰਾ ਦੀ ਮੌਤ ਹੋ ਗਈ ਸੀ|ਪ੍ਰਿਯੰਕਾ ਗਾਂਧੀ ਨੇ ਪਹਿਲਾਂ ਹੀ ਨਾਗਰਿਕਤਾ ਕਾਨੂੰਨ ਖਿਲਾਫ ਪ੍ਰਦਰਸ਼ਨ ਦੌਰਾਨ ਹੋਈ ਹਿੰਸਾ ਵਿੱਚ ਮਾਰੇ ਗਏ ਪਰਿਵਾਰਾਂ ਨੂੰ ਪੱਤਰ ਲਿਖ ਕੇ ਹਰ ਕਦਮ ਦੇ ਨਾਲ ਸਾਥ ਦੇਣ ਦੀ ਗੱਲ ਕੀਤੀ ਸੀ| ਕਾਂਗਰਸ ਨੇਤਾ ਰਾਸ਼ਿਦ ਅਲੀ ਅਤੇ ਪੀ.ਐਲ ਪੂਨੀਆ ਆਪਣੀ ਪਾਰਟੀ ਦੀ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ ਦਾ ਪੈਗਾਮ ਲੈ ਕੇ ਫਿਰੋਜਾਬਾਦ ਵਿੱਚ ਪੀੜਤ ਪਰਿਵਾਰਾਂ ਦੇ ਘਰ ਪਹੁੰਚੇ ਸਨ|


