ਹੁਣ ਕਰਤਾਰਪੁਰ ਸਾਹਿਬ ਹੋਵੇਗਾ ਨੇੜ੍ਹੇ 550ਵੇਂ ਪ੍ਰਕਾਸ਼ ਪੁਰਬ ਲਈ ਕੇਂਦਰ ਦੇ ਵੱਡੇ ਐਲਾਨ

ਨਵੀਂ ਦਿਲੀ – ਪਾਕਿਸਤਾਨ ਨਾਲ ਲਗਦੀ ਸਰਹਦ ’ਤੇ ਭਾਰਤ ਸਰਕਾਰ ਇਕ ਹਾਈ ਪਾਵਰ ਦੂਰਬੀਨ ਲਗਾਏਗੀ, ਤਾਂ ਕਿ ਸ਼ਰਧਾਲੂ ਕਰਤਾਰਪੁਰ ਸਾਹਿਬ ਨੂੰ ਹੋਰ ਨੇੜ੍ਹੇ ਦੇਖ ਸਕਣ। ਸਰਕਾਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ’ਚ ਭਾਰਤ-ਪਾਕਿਸਤਾਨ ਸਰਹਦ ’ਤੇ ਹਾਈ ਪਾਵਰ ਟੈਲੀਸਕੋਪ ਲਾਈ ਜਾਵੇਗੀ ਤਾਂ ਕਿ ਸਿਖ ਸ਼ਰਧਾਲੂ ਸਰਹਦ ਦੇ ਉਸ ਪਾਰ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਵਡੇ ਪਧਰ ’ਤੇ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਲਈ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ’ਚ ਇਕ ਰਾਸ਼ਟਰੀ ਕਮੇਟੀ ਦਾ ਗਠਨ ਕੀਤਾ ਹੈ। ਵਿਤ ਮੰਤਰੀ ਅਤੇ ਸਭਿਆਚਾਰ ਰਾਜ ਮੰਤਰੀ ਇਸ ਕਮੇਟੀ ਦੇ ਮੈਂਬਰ ਹਨ। ਇਸ ਕਮੇਟੀ ਦੀ ਦੇਖ-ਰੇਖ ’ਚ ਦੇਸ਼-ਵਿਦੇਸ਼ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਮਾਰੋਹਾਂ ਦਾ ਆਯੋਜਨ ਕੀਤਾ ਜਾਵੇਗਾ। ਸਰਕਾਰ ਵਲੋਂ ਵਖ-ਵਖ ਵਿਭਾਗਾਂ ਨੂੰ ਜ਼ਿੰਮੇਵਾਰੀਆਂ ਦਿਤੀਆਂ ਗਈਆਂ ਹਨ।

VIA PUNJAB