- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੁਣ ਵਾਸ਼ਿੰਗਟਨ ‘ਚ ਹੋਵੇਗੀ ਪੁਤਿਨ ਤੇ ਟਰੰਪ ਦੀ ਮੁਲਾਕਾਤ
ਵਾਸ਼ਿੰਗਟਨ – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਦੀ ਹਾਲ ਹੀ ਵਿਚ ਹੇਲਸਿੰਕੀ ਵਿਚ ਮੁਲਾਕਾਤ ਹੋਈ ਸੀ। ਇਸ ਮੁਲਾਕਾਤ ‘ਤੇ ਆਲੋਚਨਾਵਾਂ ਦਾ ਸਿਲਸਿਲਾ ਹਾਲੇ ਜਾਰੀ ਹੀ ਸੀ ਕਿ ਟਰੰਪ ਵੱਲੋਂ ਹੁਣ ਵਾਸ਼ਿੰਗਟਨ ਵਿਚ ਪੁਤਿਨ ਦੀ ਮੇਜ਼ਬਾਨੀ ਕਰਨ ਦਾ ਸਮਾਚਾਰ ਮਿਲਿਆ ਹੈ। ਟਰੰਪ ਦਾ ਕਹਿਣਾ ਹੈ ਕਿ ਪੁਤਿਨ ਦੇ ਵਾਸ਼ਿੰਗਟਨ ਆਉਣ ਨੂੰ ਲੈ ਕੇ ਗੱਲਬਾਤ ਦਾ ਦੌਰ ਜਾਰੀ ਹੈ। ਵ੍ਹਾਈਟ ਹਾਊਸ ਦੀ ਬੁਲਾਰਨ ਸਾਰਾ ਸੈਂਡਰਸ ਨੇ ਟਵੀਟ ਕੀਤਾ ਹੈ ਕਿ ਦੋਹਾਂ ਨੇਤਾਵਾਂ ਵਿਚਕਾਰ ਅਗਲੀ ਮੁਲਾਕਾਤ ਜਲਦੀ ਹੋਣ ਦੀ ਸੰਭਾਵਨਾ ਹੈ। ਇਸ ਹਫਤੇ ਪੁਤਿਨ ਨਾਲ ਬੈਠਕ ਦੇ ਬਾਅਦ ਪੱਤਰਕਾਰ ਸੰਮੇਲਨ ਵਿਚ ਦਿੱਤੇ ਬਿਆਨਾਂ ਨੂੰ ਲੈ ਕੇ ਟਰੰਪ ਨੂੰ ਵਿਰੋਧੀ ਧਿਰ ਦੇ ਨਾਲ-ਨਾਲ ਆਪਣੀ ਪਾਰਟੀ ਅਤੇ ਸਮਰਥਕਾਂ ਦੀਆਂ ਆਲੋਚਨਾਵਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਟਰੰਪ ਦੀ ਪਾਰਟੀ ਅਤੇ ਵਿਰੋਧੀ ਧਿਰ ਦੋਹਾਂ ਨੂੰ ਹੀ ਲੱਗਦਾ ਹੈ ਕਿ ਪੁਤਿਨ ਨਾਲ ਗੱਲਬਾਤ ਦੌਰਾਨ ਟਰੰਪ ਨੇ ਸਾਲ 2016 ਦੀ ਰਾਸ਼ਟਰਪਤੀ ਚੋਣ ਵਿਚ ਰੂਸੀ ਦਖਲ ਅੰਦਾਜ਼ੀ ਦੀ ਗੱਲ ਅਤੇ ਇਸ ਸੰਬੰਧ ਵਿਚ ਅਮਰੀਕੀ ਖੁਫੀਆ ਏਜੰਸੀਆਂ ਦੇ ਮੁਲਾਂਕਣ ਵੱਲ ਧਿਆਨ ਨਹੀਂ ਦਿੱਤਾ। ਦੋਸ਼ਾਂ ਦੇ ਬਾਅਦ ਟਰੰਪ ਅਤੇ ਵ੍ਹਾਈਟ ਹਾਊਸ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਨੇ ਅਜੀਬੋ-ਗਰੀਬ ਹਾਲਾਤ ਪੈਦਾ ਕਰ ਦਿੱਤੇ ਹਨ। ਰਾਸ਼ਟਰਪਤੀ ਅਤੇ ਉਨ੍ਹਾਂ ਦੇ ਦਫਤਰ ਵੱਲੋਂ ਜਾਰੀ ਬਿਆਨਾਂ ਵਿਚ ਲਗਾਤਾਰ ਵਿਰੋਧਾਭਾਸ ਨਜ਼ਰ ਆ ਰਿਹਾ ਹੈ। ਹਾਲਾਂਕਿ ਟਰੰਪ ਨੇ ਇਨ੍ਹਾਂ ਸਾਰੀਆਂ ਗੱਲਾਂ ਤੋਂ ਪੱਲਾ ਝਾੜ ਲਿਆ ਹੈ ਅਤੇ ਵੀਰਵਾਰ ਨੂੰ ਇਸ ਨੂੰ ”ਫਰਜ਼ੀ ਸਮਾਚਾਰ ਮੀਡੀਆ” ਵੱਲੋਂ ਜਾਰੀ ਕੀਤਾ ਦੱਸਿਆ, ਜੋ ਉਨ੍ਹਾਂ ਦੀਆਂ ਉਪਲਬਧੀਆਂ ਦੀ ਪਛਾਣ ਨਹੀਂ ਕਰ ਪਾ ਰਿਹਾ ਹੈ।


