- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੁਣ ਸੇਵਾ ਕੇਂਦਰਾਂ ਵਿੱਚ ਟਰਾਂਸਪੋਰਟ ਨਾਲ ਸਬੰਧਿਤ ਸੇਵਾਵਾਂ ਵੀ ਹੋਈਆਂ ਸ਼ੁਰੂ : ਡਿਪਟੀ ਕਮਿਸ਼ਨਰ
ਜਲੰਧਰ – ਟਰਾਂਸਪੋਰਟ ਵਿਭਾਗ ਦੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿੱਚ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਸੇਵਾਵਾਂ ਹੁਣ ਸੇਵਾ ਕੇਂਦਰਾਂ ਵਿਚ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਜ਼ਿਲ੍ਹੇ ਦੇ 33 ਸੇਵਾ ਕੇਂਦਰਾਂ ਅੰਦਰ ਲੋਕਾਂ ਨੂੰ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸੇਵਾਵਾਂ ਵਿੱਚ ਡੂਪਲੀਕੇਟ ਡਰਾਈਵਿੰਗ ਲਾਇਸੰਸ, ਰੀਨਿਊ ਲਾਇਸੰਸ, ਐਡਰੈੱਸ ਚੇਂਜ, ਰਿਪਲੇਸਮੈਂਟ ਲਾਇਸੰਸ, ਐਨ.ਓ.ਸੀ., ਨਾਮ ਬਦਲੀ ਡਰਾਈਵਿੰਗ ਲਾਇਸੰਸ, ਮੋਬਾਇਲ ਅਪਡੇਟ, ਕੰਡਕਟਰ ਲਾਇਸੰਸ ਰੀਨਿਊਵਲ, ਆਨਲਾਈਨ ਟੈਕਸ ਰਜਿਸਟਰਡ ਟਰਾਂਸਪੋਰਟ ਅਤੇ ਨਵੀਂ ਟਰਾਂਸਪੋਰਟ, ਟਰਾਂਸਫਰ, ਡੂਪਲੀਕੇਟ ਆਰ.ਸੀ., ਐਡਰੈੱਸ ਚੇਂਜ, ਐਨ.ਓ.ਸੀ.ਅਦਰ ਸਟੇਟ, ਚੈੱਕ ਈ-ਪੈਮੈਂਟ ਸਟੇਟਸ ਆਦਿ 35 ਤਰ੍ਹਾਂ ਦੀਆਂ ਸੇਵਾਵਾਂ ਸ਼ਾਮਲ ਹਨ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਰੀਆਂ ਸੇਵਾਵਾਂ ਹੁਣ ਸੇਵਾ ਕੇਂਦਰਾਂ ਤੋਂ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਮੰਤਵ ਲੋਕਾਂ ਨੂੰ ਖੱਜਲ-ਖੁਆਰੀ ਤੋਂ ਬਚਾਉਣਾ ਹੈ। ਇਸੇ ਤਹਿਤ ਇਕੋ ਛੱਤ ਹੇਠ ਅਨੇਕਾਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਥੋਰੀ ਨੇ ਸੇਵਾ ਕੇਂਦਰਾਂ ਅਧੀਨ ਕੰਮ ਕਰ ਰਹੇ ਸਟਾਫ ਨੂੰ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰੋਟੋਕੋਲਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ `ਚ ਕੋਈ ਕੁਤਾਹੀ ਨਾ ਵਰਤੀ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਸੇਵਾ ਕੇਂਦਰ ਆਉਣ ਸਮੇਂ ਮਾਸਕ ਲਾਜ਼ਮੀ ਪਾਇਆ ਜਾਵੇ ਅਤੇ ਆਪਸ ਵਿਚ ਸਮਾਜਿਕ ਦੂਰੀ ਜ਼ਰੂਰ ਕਾਇਮ ਕੀਤੀ ਜਾਵੇ।


