- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਹੋਲਾ ਮਹੱਲਾ ਮੌਕੇ ਸੰਗਤ ਲਈ ਕੋਰੋਨਾ ਟੈਸਟ ਲਾਜ਼ਮੀ ਕਰਨਾ ਮੰਦਭਾਗਾ-ਬੀਬੀ ਜਗੀਰ ਕੌਰ
ਬਾਬਾ ਬਕਾਲਾ ਸਾਹਿਬ – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਪੁੱਜਣ ਵਾਲੀਆਂ ਸੰਗਤਾਂ ਲਈ ਰੂਪਨਗਰ ਦੀ ਡਿਪਟੀ ਕਮਿਸ਼ਨਰ ਵੱਲੋਂ 72 ਘੰਟੇ ਪਹਿਲਾਂ ਕੋਰੋਨਾ ਦੀ ਰਿਪੋਰਟ ਲੈ ਕੇ ਆਉਣ ਨੂੰ ਮੰਦਭਾਗ ਕਰਾਰ ਦਿੰਦਿਆਂ ਇਸ ਨੂੰ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਲੱਖਾਂ ਦੀ ਗਿਣਤੀ ਵਿਚ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੁੱਜਣ ਵਾਲੀਆਂ ਸੰਗਤਾਂ ਨੂੰ ਰੋਕਣ ਦੀ ਕੋਝੀ ਚਾਲ ਹੈ। ਇਹ ਸੰਭਵ ਹੀ ਨਹੀਂ ਹੋ ਸਕਦਾ ਕਿ 72 ਘੰਟੇ ਪਹਿਲਾਂ ਏਨੀ ਵੱਡੀ ਗਿਣਤੀ ਵਿਚ ਸੰਗਤਾਂ ਟੈਸਟ ਕਰਵਾ ਸਕਣ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਪੰਜਾਬ ਦੀ ਕਾਂਗਰਸ ਸਰਕਾਰ ਸੰਗਤਾਂ ਨੂੰ ਸਿੱਧੇ ਤੌਰ ’ਤੇ ਰੋਕਣਾ ਚਾਹੁੰਦੀ ਹੈ ਤਾਂ ਉਹ ਖੁਦ ਐਲਾਨ ਕਰੇ। ਪ੍ਰਸ਼ਾਸਨ ਨੂੰ ਮੋਹਰਾਂ ਬਣਾਉਣਾ ਜਾਇਜ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ਰਧਾ ਭੇਟ ਕਰਨਾ ਸੰਗਤ ਦਾ ਅਧਿਕਾਰ ਹੈ ਅਤੇ ਸਰਕਾਰ ਨੂੰ ਅਜਿਹੇ ਫੈਸਲੇ ਨਹੀਂ ਦਵਾਉਣੇ ਚਾਹੀਦੇ। ਉਨ੍ਹਾਂ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।


