- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
ਗ਼ੈਰਕਾਨੂੰਨੀ ਲਾਟਰੀ ਕਾਰੋਬਾਰ ਵਿਰੁੱਧ ਮੁਹਿੰਮ ਜਾਰੀ ਰੱਖਦਿਆਂ ਲਾਟਰੀ ਵਿਭਾਗ ਵੱਲੋਂ ਰੋਪੜ ‘ਚ ਛਾਪੇਮਾਰੀ
ਚੰਡੀਗੜ੍ਹ – ਪੰਜਾਬ ਵਿੱਚ ਗ਼ੈਰਕਾਨੂੰਨੀ ਲਾਟਰੀਆਂ/ਪਰਚੀਆਂ/ਦੜਾ-ਸੱਟਾ ਆਦਿ ਦੇ ਕਾਰੋਬਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡਾਇਰੈਕਟੋਰੇਟ ਆਫ਼ ਪੰਜਾਬ ਰਾਜ ਲਾਟਰੀਜ਼ ਵੱਲੋਂ ਰੋਪੜ ਸ਼ਹਿਰ’ ਚ ਛਾਪੇਮਾਰੀ ਕੀਤੀ ਗਈ। ਵਿਭਾਗ ਵੱਲੋਂ ਗਠਤ ਟੀਮ ਨੇ ਰੋਪੜ ਸ਼ਹਿਰ ‘ਚ ਛਾਪੇਮਾਰੀ ਦੌਰਾਨ ਵੱਖ-ਵੱਖ ਲਾਟਰੀ ਸਟਾਲਾਂ ‘ਤੇ ਦਸਤਾਵੇਜ਼ਾਂ ਦੀ ਚੈਕਿੰਗ ਕੀਤੀ ਗਈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਲਾਟਰੀ ਦੀ ਆੜ ਵਿੱਚ ਕੋਈ ਗ਼ੈਰਕਾਨੂੰਨੀ ਕਾਰੋਬਾਰ ਤਾਂ ਨਹੀਂ ਚਲਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਮੂਹ ਲਾਟਰੀ ਵਿਕਰੇਤਾਵਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਜੇ ਕੋਈ ਵਿਅਕਤੀ ਗ਼ੈਰ-ਕਾਨੂੰਨੀ ਲਾਟਰੀ/ਦੜਾ-ਸੱਟਾ ਅਤੇ ਪਰਚੀ ਦਾ ਕਾਰੋਬਾਰ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਭਾਰਤੀ ਦੰਡ ਵਿਧਾਨ ਦੀਆਂ ਵੱਖ-ਵੱਖ ਧਾਰਾਵਾਂ ਅਤੇ ਲਾਟਰੀ ਐਕਟ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬੁਲਾਰੇ ਨੇ ਕਿਹਾ ਕਿ ਗ਼ੈਰਕਾਨੂੰਨੀ ਲਾਟਰੀ ਦੇ ਕਾਰੋਬਾਰ ਨੂੰ ਰੋਕਣ ਲਈ ਅਜਿਹੀਆਂ ਅਚਨਚੇਤੀ ਛਾਪੇਮਾਰੀਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।


