- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1 ਫਰਵਰੀ ਨੂੰ ਪੇਸ਼ ਹੋਣ ਵਾਲੇ ਬਜਟ ਦਸਾਤਵੇਜ਼ਾਂ ਦੀ ਛਪਾਈ ਦਾ ਕੰਮ ਸ਼ੁਰੂ
ਨਵੀਂ ਦਿੱਲੀ – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 1 ਫਰਵਰੀ ਨੂੰ ਪੇਸ਼ ਹੋਣ ਵਾਲੇ ਸਾਲ 2020 ਦੇ ਬਜਟ ਦੀ ਹਲਵਾ ਸੈਰੇਮਨੀ ਨਾਲ ਸ਼ੁਰੂਆਤ ਹੋ ਗਈ ਹੈ| ਅੱਜ ਨਾਰਥ ਬਲਾਕ ਵਿਚ ਸਥਿਤ ਵਿੱਤ ਮੰਤਰਾਲੇ ਵਿੱਚ ਅੱਜ ਹਲਵਾ ਰਸਮ ਦਾ ਆਯੋਜਨ ਕੀਤਾ| ਇਸ ਰਸਮ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਸਮੇਤ ਵਿੱਤ ਮੰਤਰਾਲੇ ਦੇ ਕਈ ਅਧਿਕਾਰੀਆਂ ਨੇ ਹਾਜ਼ਰੀ ਭਰੀ| ਹਲਵਾ ਤਿਆਰ ਹੋਣ ਦੇ ਬਾਅਦ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਸਮਾਰੋਹ ਵਿੱਚ ਮੌਜੂਦ ਲੋਕਾਂ ਨੂੰ ਹਲਵਾ ਵੰਡਿਆ| ਇਹ ਇਕ ਰਵਾਇਤ ਰਹੀ ਹੈ ਕਿ ਵਿੱਤ ਮੰਤਰੀ ਖੁਦ ਆਪਣੇ ਮੰਤਰਾਲੇ ਦੇ ਅਧਿਕਾਰੀਆਂ ਨਾਲ ਇਸ ਮੌਕੇ ਹਾਜ਼ਰ ਹੋ ਕੇ ਇਸ ਦੀ ਸ਼ੁਰੂਆਤ ਕਰਦੇ ਹਨ| ਨਾਰਥ ਬਲਾਕ ਵਿਚ ਹੋਣ ਵਾਲੇ ਇਸ ਪ੍ਰੋਗਰਾਮ ਵਿੱਚ ਹਲਵਾ ਬਣਾ ਕੇ ਹਰ ਕਿਸੇ ਦਾ ਮੂੰਹ ਮਿੱਠਾ ਕਰਵਾਇਆ ਜਾਂਦਾ ਹੈ|


