- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1 ਕਿੱਲੋ ਅਫੀਮ ਸਮੇਤ ਮਹਿਲਾ ਨਸ਼ਾ ਤਸਕਰ ਅਤੇ ਇੱਕ ਹੋਰ ਪੁਲਿਸ ਅੜਕੇ
ਬਰਨਾਲਾ – ਜਿਵੇਂ ਹੀ ਬਰਨਾਲਾ ਦੇ ਨਵੇਂ ਨਿਯੁਕਤ ਐਸਐਸਪੀ ਸੰਦੀਪ ਗੋਇਲ ਨੇ ਅਹੁਦਾ ਸੰਭਾਲਿਆ ਹੈ। ਜ਼ਿਲ੍ਹੇ ਦੇ ਸਾਰੇ ਥਾਣਿਆਂ ਦੀ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਥਾਣਾ ਸਿਟੀ -01, ਬਰਨਾਲਾ ਦੀ ਪੁਲਿਸ ਪਾਰਟੀ ਨੇ ਇਕ ਮਹਿਲਾ ਸਣੇ ਇਕ ਵਿਅਕਤੀ ਨੂੰ 1 ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਦੀ ਪੁਲਿਸ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ। ਇਕ ਮਹਿਲਾ ਸਣੇ ਇਕ ਹੋਰ ਵਿਅਕਤੀ ਬਰਨਾਲਾ ਦੇ ਖੇਤਰ ਵਿਚ ਰਾਜਸਥਾਨ ਤੋਂ ਅਫੀਮ ਲਿਆ ਕੇ ਇੱਕ ਬ੍ਰਿਜ ਗੱਡੀ ਵਿਚ ਅਫੀਮ ਦੀ ਸਪਲਾਈ ਕਰਨ ਜਾ ਰਿਹਾ ਹੈ। ਜਿਸ ਅਧਾਰ ਤੇ ਐਸਐਸਪੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਸਪੀ ਡੀ ਸੁਖਦੇਵ ਸਿੰਘ ਵਿਰਕ, ਡੀਐਸਪੀ ਬਰਨਾਲਾ ਰਾਜੇਸ਼ ਕੁਮਾਰ ਛਿੱਬਰ, ਥਾਣਾ ਸਿਟੀ ਬੰਨ ਦੇ ਐਸਐਚਓ ਇੰਸਪੈਕਟਰ ਜਗਜੀਤ ਸਿੰਘ ਦੇ ਅਗਵਾਈ ਵਿਚ ਨਾਕਾਬੰਦੀ ਕੀਤੀ ਗਈ। ਫੁਹਾਰਾ ਚੌਕ ਨੇੜੇ ਇਕ ਬ੍ਰਿਜ਼ਾ ਗੱਡੀ ਨੂੰ ਨੰਬਰ ਪੀਬੀ -73 ਏ-0670 ਦੇ ਸ਼ੱਕ ‘ਤੇ ਰੋਕਿਆ ਗਿਆ, ਜਦੋਂ ਤਲਾਸ਼ੀ ਲਈ ਗਈ ਤਾਂ ਗੱਡੀ ਵਿਚੋਂ 1 ਕਿਲੋ ਅਫੀਮ ਬਰਾਮਦ ਹੋਈ।ਗੱਡੀ ਸਵਾਰ ਰਾਕੇਸ਼ ਜੈਨ ਪੁੱਤਰ ਜਗਦੀਸ਼ ਰਾਏ ਨਿਵਾਸੀ ਤਪਾ ਅਤੇ ਇਕ ਮਹਿਲਾ ਕਿਰਨਪ੍ਰੀਤ ਕੌਰ ਪਤਨੀ ਹਰਭਜਨ ਸਿੰਘ ਨਿਵਾਸੀ ਥਾਣਾ ਬਦਾਗੁਡਾ ਕਾਲੀਵਾਲੀ (ਹਰਿਆਣਾ) ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ, ਜਿੱਥੋਂ 1 ਕਿਲੋ ਅਫੀਮ ਵਾਲੀ ਇੱਕ ਬ੍ਰਿਜ ਕਾਰ ਸਮੇਤ ਦੋਸੀਆ ਨੂੰ ਮੌਕੇ’ ਤੇ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਮੌਕੇ ਥਾਣੇਦਾਰ ਗੁਲਾਬ ਸਿੰਘ, ਸਹਾਇਕ ਥਾਣੇਦਾਰ ਜਰਨੈਲ ਸਿੰਘ, ਹੈਡ ਕਾਂਸਟੇਬਲ ਤੇਜਿੰਦਰ ਸਿੰਘ, ਸੰਦੀਪ ਸਿੰਘ, ਭਰਭੂਰ ਸਿੰਘ, ਮਹਿਲਾ ਕਾਂਸਟੇਬਲ ਸਵਰਨ ਕੌਰ ਦੇ ਨਾਲ ਪੁਲਿਸ ਪਾਰਟੀ ਮੌਜੂਦ ਸੀ।


