- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1.37 ਲੱਖ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
ਮਾਨਸਾ – ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਮਾਨਸਾ ਪੁਲਿਸ ਨੇ ਅਜ ਲੁਧਿਆਣਾ ਨਿਵਾਸੀ ਇਕ ਵਿਅਕਤੀ ਅਤੇ ਇਕ ਔਰਤ ਨੂੰ 1 ਲਖ 37 ਹਜ਼ਾਰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਦੋਸ਼ੀਆਂ ਦੀ ਪਹਿਚਾਣ ਨਿਰਮਲ ਸਿੰਘ ਅਤੇ ਮਨਪ੍ਰੀਤ ਕੌਰ ਪਿੰਡ ਮਡਿਆਣੀ, ਥਾਣਾ ਦਾਖਾ, ਜ਼ਿਲ੍ਹਾ ਲੁਧਿਆਣਾ ਵਜੋਂ ਹੋਈ ਹੈ। ਨਿਰਮਲ ਸਿੰਘ ਤੇ ਸਾਲ 2013 ਵਿਚ ਵੀ ਲੁਧਿਆਣਾ ਪੁਲਿਸ ਨੇ 20 ਕਿਲੋਗ੍ਰਾਮ ਭੁਕੀ ਦੇ ਕੇਸ ਵਿਚ ਮਾਮਲਾ ਦਰਜ ਕੀਤਾ ਸੀ।ਐਸ.ਐਸ.ਪੀ. ਮਨਧੀਰ ਸਿੰਘ ਨੇ ਅਜ ਉਨ੍ਹਾਂ ਦੇ ਦਫ਼ਤਰ ਵਿਖੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਦਸਿਆ ਕਿ ਸਹਾਇਕ ਥਾਣੇਦਾਰ ਅਮਰੀਕ ਸਿੰਘ ਦੀ ਅਗਵਾਈ ਵਿਚ ਬੋਹਾ ਥਾਣੇ ਦੀ ਪੁਲਿਸ ਟੀਮ ਦੁਆਰਾ ਪਿੰਡ ਗਾਮੀਵਾਲਾ ਨਜ਼ਦੀਕ ਲਗਾਏ ਨਾਕੇ ਦੌਰਾਨ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਉਨ੍ਹਾਂ ਦਸਿਆ ਕਿ ਏਸੈਂਟ ਕਾਰ ਵਿਚ ਸਵਾਰ ਉਕਤ ਵਿਅਕਤੀ ਅਤੇ ਔਰਤ ਨੂੰ ਜਦੋਂ ਪੁਲਿਸ ਪਾਰਟੀ ਵਲੋਂ ਰੋਕਿਆ ਗਿਆ ਤਾਂ ਨਿਰਮਲ ਸਿੰਘ ਨੇ ਭਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵਲੋਂ ਉਸ ਨੂੰ ਮੌਕੇ ਤੇ ਹੀ ਦਬੋਚ ਲਿਆ ਗਿਆ। ਉਨ੍ਹਾਂ ਦਸਿਆ ਕਿ ਤਲਾਸ਼ੀ ਲੈਣ ਉਪਰੰਤ ਕਾਰ ਵਿਚੋਂ ਮਿਲੇ ਦੋ ਪਲਾਸਟਿਕ ਦੇ ਗਟਿਆਂ ਵਿਚੋਂ ਅਲਪਰਾਜੋਲਮ ਅਤੇ ਕੈਲਵੀਡੋਲ ਦੀਆਂ ਗੋਲੀਆਂ ਬਰਾਮਦ ਹੋਈਆਂ ਜਿੰਨਾਂ ਦੀ ਕੁਲ ਗਿਣਤੀ 1 ਲਖ, 37 ਹਜ਼ਾਰ ਹੈ।ਐਸ.ਐਸ.ਪੀ. ਨੇ ਦਸਿਆ ਕਿ ਨਿਰਮਲ ਸਿੰਘ ਅਤੇ ਮਨਪ੍ਰੀਤ ਕੌਰ ਜੋ ਕਿ ਦੋਸਤ ਹਨ ਇਹ ਗੋਲੀਆਂ ਹਰਿਆਣਾ ਵਾਸੀ ਰਾਕੇਸ਼ ਰਾਮ ਨਾਮਕ ਵਿਅਕਤੀ ਤੋਂ 1 ਲਖ 25 ਹਜ਼ਾਰ ਰੁਪਏ ਵਿਚ ਲੈ ਕੇ ਆਏ ਸਨ। ਇਸ ਨੇ 80 ਹਜ਼ਾਰ ਰੁਪਏ ਰਾਕੇਸ਼ ਰਾਮ ਨੂੰ ਦੇ ਦਿਤੇ ਅਤੇ ਬਾਕੀ ਅਜੇ ਦੇਣੇ ਸਨ। ਵਧ ਪੈਸੇ ਕਮਾਉਣ ਦੇ ਲਾਲਚ ਸਦਕਾ ਨਿਰਮਲ ਸਿੰਘ ਨੇ ਇਹ ਗੋਲੀਆਂ ਮਹਿੰਗੇ ਭਾਅ ਵਿਚ ਆਪਣੇ ਪਿੰਡ ਦੇ ਨੇੜੇ ਲਗਦੇ ਹੋਰਨਾਂ ਪਿੰਡਾਂ ਵਿਚ ਵੇਚਣੀਆਂ ਸਨ।ਉਨ੍ਹਾਂ ਅਗੇ ਦਸਿਆ ਕਿ ਦੋਨਾਂ ਮੁਲਜ਼ਮਾਂ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 22,61,85 ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਇਸ ਦੀ ਜਾਂਚ ਜਾਰੀ ਹੈ।


