- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
10 ਮੀਟਰ ਰਾਈਫਲ ਅਤੇ ਪਿਸਟਲ ਸ਼ੂਟਿੰਗ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡੇ
ਨਵੀਂ ਦਿੱਲੀ – ਵਿਰਾਸਤ ਸਿਖੀਜ਼ਮ ਟਰੱਸਟ ਵੱਲੋਂ ਕਰਵਾਏ ਗਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਸ਼ਤਾਬਦੀ ਨੂੰ ਸਮਰਪਿਤ 10 ਮੀਟਰ ਰਾਈਫਲ ਅਤੇ ਪਿਸਟਲ ਸ਼ੂਟਿੰਗ ਟੂਰਨਾਮੈਂਟ ਦਾ ਇਨਾਮ ਵੰਡ ਸਮਾਰੋਹ ਵਿਕੀ ਸਪੋਰਟਸ ਸ਼ੂਟਿੰਗ ਅਕਾਦਮੀ, ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੰਜਾਬੀ ਬਾਗ ਵਿਖੇ ਕੀਤਾ ਗਿਆ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸੋਨੇ ਦੇ ਤਮਗੇ ਜਿੱਤਣ ਵਾਲੀਆਂ ਲੜਕੀਆਂ ਵਿਚੋਂ ਤਨੀਸ਼ਾ, ਹੀਰ ਸ਼ਰਮਾ, ਰਿੱਧੀ ਵਰਮਾ, ਮਹਿਮਾ ਸਚਦੇਵਾ, ਪ੍ਰਿਆ ਮਿਸ਼ਰਾ ਅਤੇ ਲੜਕਿਆਂ ਅਕਸ਼ਦੀਪ ਸਿੰਘ, ਵਿਰਾਜ, ਅਰਮਾਨ ਚੋਧਰੀ, ਜੇਯਸ਼ਨੂ, ਅਦਿੱਤਯ ਸ਼ੂਕਲਾ ਤੋਂ ਇਲਾਵਾ ਚਾਂਦੀ ਅਤੇ ਤਾਂਬੇ ਦੇ ਮੈਡਲ ਜਿੱਤਣ ਵਾਲੇ ਬੱਚਿਆਂ ਨੂੰ ਟਰੱਸਟ ਦੇ ਚੇਅਰਮੈਨ ਰਜਿੰਦਰ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸ ਨੂੰ ਪੜ੍ਹਨ ਅਤੇ ਉਸ ਤੋਂ ਸੇਧ ਲੈ ਕੇ ਮਾਨਵਤਾ ਦੀ ਭਲਾਈ ਦੇ ਲਈ ਅੱਗੇ ਆਉਣ।ਇਸ ਮੌਕੇ ਟਰੱਸਟ ਵਲੋਂ ਸ ਮਨਜੀਤ ਸਿੰਘ ਪਨੇਸਰ ਨੂੰ ਕੋਵਿਡ ਮਾਹਮਾਰੀ ਦੌਰਾਨ ਕੀਤੀਆਂ ਸੇਵਾਵਾਂ ਲਈ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।


