- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
11 ਕਿੱਲੋ ਭੁੱਕੀ ਸਮੇਤ 3 ਕਾਬੂ-ਇੱਕ ਫ਼ਰਾਰ
ਕਾਦੀਆਂ – ਹਰਚੋਵਾਲ ਚੌਕੀ ਵਿੱਚ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਨਾਕੇ ਦੌਰਾਨ 11 ਕਿੱਲੋ ਭੁੱਕੀ ਸਣੇ ਤਿੰਨ ਨੌਜਵਾਨ ਗ੍ਰਿਫ਼ਤਾਰ ਇੱਕ ਫ਼ਰਾਰ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਏ ਐੱਸ ਆਈ ਹਰਵਿੰਦਰ ਸਿੰਘ ਨੇ ਦੱਸਿਆ ਐੱਸਐੱਸਪੀ ਬਟਾਲਾ ਦੀਆਂ ਹਦਾਇਤਾਂ ਮੁਤਾਬਕ ਪੁਲਸ ਵੱਲੋਂ ਪਿੰਡ ਮੌੜ ਤੇ ਨਾਕਾ ਲਗਾਇਆ ਹੋਇਆ ਸੀ ਹਰਚੋਵਾਲ ਸਾਈਡ ਤੋਂ ਆ ਰਹੀ ਇੰਡੀਕਾ ਕਾਲੀ ਕਾਰ ਵਿੱਚੋਂ ਅਜੇ ਕੁਮਾਰ ਪੁੱਤਰ ਲਖਵਿੰਦਰ ਸਿੰਘ ਦੀ ਜਦੋਂ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ ਸੱਤ ਕਿੱਲੋ ਭੁੱਕੀ ਬਰਾਮਦ ਹੋਈ ਪੁੱਛਗਿਛ ਦੌਰਾਨ ਕੁਲਦੀਪ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਪੁੱਤਰ ਸਰਵਨ ਸਿੰਘ ਪਿੰਡ ਧੀਰੋਵਾਲ ਦੇ ਘਰ ਰੇਡ ਕੀਤੀ ਤਾਂ ਉਸ ਕੋਲੋਂ ਚਾਰ ਕਿੱਲੋ ਭੁੱਕੀ ਬਰਾਮਦ ਹੋਈ ਕੁੱਲ 11 ਕਿੱਲੋ ਇਨ੍ਹਾਂ ਕੋਲੋਂ ਬਰਾਮਦ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਜਦੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਗਈ ਤਾਂ ਇਨ੍ਹਾਂ ਨੇ ਲਾਡੀ ਪੁੱਤਰ ਦਾਰਾ ਸਿੰਘ ਪਿੰਡ ਔਲਖਾਂ ਦਾ ਨਾ ਲਿਆ ਉਸ ਦੀ ਵੀ ਭਾਲ ਕੀਤੀ ਜਾ ਰਹੀ ਹੈ ਇਨ੍ਹਾਂ ਉੱਤੇ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਜਦੋਂ ਮੁਲਜ਼ਮਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਆਪਣਾ ਜੁਰਮ ਕਬੂਲਦੇ ਕਿਹਾ ਕਿ ਸਾਡੇ ਕੋਲੋਂ ਬਹੁਤ ਵੱਡੀ ਗਲਤੀ ਹੋ ਗਈ ਹੈ।


