- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
12 ਕਰੋੜ ਦੀ ਹੈਰੋਇਨ ਸਮੇਤ 2 ਕਾਰ ਸਵਾਰ ਤਸਕਰ ਕਾਬੂ
ਲੁਧਿਆਣਾ – ਸੀ ਆਈ ਏ 2 ਦੀ ਪੁਲਸ ਪਾਰਟੀ ਨੇ ਗੰਦਾ ਨਾਲਾ ਪੁਲੀ ਲੀ ਪਲਾਜ਼ਾ ਹੋਟਲ ਕੋਲ ਨਾਕੇਬੰਦੀ ਦੌਰਾਨ 2 ਕਾਰ ਸਵਾਰ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 2 ਕਿਲੋ 400 ਗ੍ਰਾਮ ਹੈਰੋਇਨ ,ਬਰਾਮਦ ਕੀਤੀ ਹੈ ਜਿਸ ਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਚ 12 ਕਰੋੜ ਰੁਪਏ ਦੱਸੀ ਜਾ ਰਹੀ ਹੈ ਪੁਲਸ ਨੇ ਦੋਸ਼ੀਆਂ ਦੇ ਕਬਜ਼ੇ ਵਿਚੋਂ ਇਕ ਇਲੈਕਟ੍ਰੋਨਿਕ ਕੰਡਾ 90 ਮੋਮੀ ਲਿਫਾਫੇ ਵੀ ਬਰਾਮਦ ਕੀਤੇ ਹਨ। ਪੁਲਸ ਕਮਿਸ਼ਨਰ ਰਾਕੇਸ਼ ਅਗਰਵਾਲ , ਡੀ ਸੀ ਪੀ ਸਿਮ੍ਰਤਪਾਲ ਸਿੰਘ ਢੀਂਡਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਏ ਡੀ ਸੀ ਪੀ ਕ੍ਰਾਈਮ ਹਰੀਸ਼ ਧਿਆਮਾ , ਏ ਸੀ ਪੀ ਕ੍ਰਾਈਮ 2 ਸੁਰਿੰਦਰ ਮੋਹਨ ਦੀ ਅਗਵਾਈ ਵਾਲੀ ਟੀਮ ਦੇ ਸੀ ਆਈ ਏ 2 ਇੰਚਾਰਜ ਪ੍ਰਵੀਨ ਰਣਦੇਵ ਨੂੰ ਗੁਪਤ ਸੂਚਨਾ ਮਿਲੀ ਕਿ ਕਾਰ ਸਵਾਰ 2 ਤਸਕਰ ਭਾਰੀ ਮਾਤਰਾ ਚ ਨਸ਼ਾ ਲੈ ਕੇ ਸ਼ਿਵਪੁਰੀ ਗੰਦੇ ਨਾਲ਼ੇ ਤੋਂ ਹੈਬੋਵਾਲ ਸ਼ਾਇਡ ਨੂੰ ਜਾ ਰਹੇ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਹੋਟਲ ਲੀ ਪਲਾਜ਼ਾ ਕੋਲ ਨਾਕੇਬੰਦੀ ਦੌਰਾਨ ਕਾਰ ਸਵਾਰ ਦੋਨੋ ਤਸਕਰਾ ਨੂੰ ਕਰੋੜਾਂ ਦੀ ਹੈਰੋਇਨ ਸਮੇਤ ਕਾਬੂ ਕਰ ਲਿਆ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਨਿਊ ਕੁੰਦਨਪੁਰੀ ਨਿਵਾਸੀ ਸ਼ੁਭਮ ਉਰਫ ਬੰਬ , ਸੁੰਦਰ ਨਗਰ ਨਿਵਾਸੀ ਅਭਿਸ਼ੇਕ ਜੈਨ ਉਰਫ ਲੱਕੀ ਵਜੋਂ ਹੋਈ ਪੁਲਸ ਅਨੁਸਾਰ ਫੜਿਆ ਗਿਆ ਦੋਸ਼ੀ ਸ਼ੁਭਮ ਉਰਫ ਬੰਬ ਨੇ ਇਕ ਸਾਲ ਤੋਂ ਘੜਾ ਭੰਨ ਮਾਰਕੀਟ ਨਿਊ ਮਾਧੋਪੁਰੀ ਵਿਖੇ ਕੱਕੜ ਕਲੱਥ ਹਾਊਸ ਤੇ ਸੇਲ ਮੈਨ ਦਾ ਕੰਮ ਕਰਦਾ ਸੀ ਅਤੇ ਦੋਸ਼ੀ ਅਭਿਸ਼ੇਕ ਜੈਨ ਆਪਣੇ ਮਾਮੇ ਦੀ ਹੋਜਰੀ ਵਿਖੇ ਚੇੱਕਿੰਗ ਪੈਕਿੰਗ ਦਾ ਕੰਮ ਕਰਦਾ ਸੀ ਪੁਲਸ ਨੇ ਫਿਲਹਾਲ ਦੋਨਾਂ ਦੋਸ਼ੀਆਂ ਨੂੰ ਕੋਰਟ ਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


