- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
12ਵਾਂ ਸੈਸ਼ਨ ਜ਼ਿਆਦਾ ਖਰਾਬ ਨਹੀਂ ਰਿਹਾ ਵਿਰਾਟ
ਬੈਂਗਲੁਰੂ – ਆਈ. ਪੀ. ਐੱਲ. ਦੇ 12ਵੇਂ ਸੈਸ਼ਨ ਵਿਚ ਰਾਇਲ ਚੈਲੰਜਰਜ਼ ਬੈਂਗਲੁਰੂ ਕਈ ਯਾਦਗਾਰ ਮੁਕਾਬਲੇ ਖੇਡਣ ਦੇ ਬਾਵਜੂਦ ਆਖਰੀ ਸਥਾਨ ‘ਤੇ ਰਹਿ ਕੇ ਸਭ ਤੋਂ ਪਹਿਲਾਂ ਪਲੇਅ ਆਫ ਦੀ ਦੌੜ ਵਿਚੋਂ ਬਾਹਰ ਹੋ ਗਈ ਪਰ ਉਸਦੇ ਕਪਤਾਨ ਵਿਰਾਟ ਕੋਹਲੀ ਦਾ ਮੰਨਣਾ ਹੈ ਕਿ ਇਹ ਸੈਸ਼ਨ ਉਸਦੀ ਟੀਮ ਲਈ ਜ਼ਿਆਦਾ ਖਰਾਬ ਨਹੀਂ ਰਿਹਾ ਹੈ।ਹਾਲਾਂਕਿ ਉਨ੍ਹਾਂ ਦੇ ਨਤੀਜੇ ਉਮੀਦਾਂ ਅਨੁਸਾਰ ਨਹੀਂ ਰਹੇ। ਵਿਰਾਟ ਨੇ ਮੈਚ ਤੋਂ ਬਾਅਦ ਕਿਹਾ ਕਿ ਉਸਦੀ ਟੀਮ ਦਾ ਸਫਰ ਅਜੀਬ ਸੀ ਪਰ ਖਿਡਾਰੀਆਂ ਨੇ ਆਪਣਾ ਪ੍ਰਦਰਸ਼ਨਾ ਸ਼ਾਨਦਾਰ ਦਿਖਾਇਆ। ਆਈ. ਪੀ. ਐੱਲ.-12 ਦੇ ਆਪਣੇ ਆਖਰੀ ਮੁਕਾਬਲੇ ਵਿਚ ਸ਼ਨੀਵਾਰ ਨੂੰ ਬੈਂਗਲੁਰੂ ਨੇ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ 4 ਵਿਕਟਾਂ ਨਾਲ ਜਿੱਤ ਦਰਜ ਕੀਤੀ ਤੇ ਘਰੇਲੂ ਮੈਦਾਨ ‘ਤੇ ਜਿੱਤ ਨਾਲ ਵਿਦਾਈ ਲਈ। ਟੀਮ ਦੇ ਕਪਤਾਨ ਤੇ ਸਟਾਰ ਬੱਲੇਬਾਜ਼ ਵਿਰਾਟ ਤੋਂ ਇਲਾਵਾ ਏ. ਬੀ. ਡਿਵਿਲੀਅਰਸ ਨੇ ਵੀ ਕਮਾਲ ਦਾ ਪ੍ਰਦਰਸ਼ਨ ਕੀਤਾ ਤੇ ਬੈਂਗਲੁਰੂ ਨੇ ਕਈ ਵੱਡੇ ਸਕੋਰ ਵਾਲੇ ਮੁਕਾਬਲੇ ਖੇਡੇ।


