- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
13 ਨਵੰਬਰ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਚੋਣ
ਜਨਰਲ ਇਜਲਾਸ ਲਈ ਮੁੱਖ ਸਕੱਤਰ ਨੇ ਮੈਂਬਰ ਸਾਹਿਬਾਨ ਨੂੰ ਸ਼ਮੂਲੀਅਤ ਲਈ ਪੱਤਰ ਜਾਰੀ ਕੀਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਲਈ 13 ਨਵੰਬਰ ਨੂੰ ਹੋ ਰਹੇ ਜਨਰਲ ਇਜਲਾਸ ਵਿਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੱਦਾ ਪੱਤਰ ਭੇਜ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਹੈ ਕਿ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ 13 ਨਵੰਬਰ ਨੂੰ ਇਜਲਾਸ ਸੱਦਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਨੂੰ ਇਜਲਾਸ ’ਚ ਸ਼ਾਮਲ ਹੋਣ ਲਈ ਅੱਜ ਪੱਤਰ ਨੰ: 25447 ਜਾਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬਾਅਦ ਦੁਪਹਿਰ 1 ਵਜੇ ਹੋਵੇਗਾ।


