- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
134ਏ ਦੇ ਤਹਿਤ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨਾਲ ਮਤੇਰਿਆ ਵਿਹਾਰ ਕਰਨ ਵਾਲਿਆ ਖਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ – ਸਿੱਖਿਆ ਮੰਤਰੀ
ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ ਜੇਰਕ 134ਏ ਦੇ ਤਹਿਤ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨਾਲ ਮਤੇਰਿਆ ਵਿਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਸਕੂਲ ਚਲਾਉਣ ਵਾਲਿਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ|ਉਹ ਅੱਜ ਭਿਵਾਨੀ ਵਿਚ ਜਿਲਾ ਲੋਕ ਸੰਪਰਕ ਤੇ ਸ਼ਿਕਾਇਤ ਹੱਲ ਕਮੇਟੀ ਦੀ ਮਹੀਨੇਵਾਰ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ| ਉਨਾਂ ਨੇ ਕਮੇਟੀ ਦੀ ਮੀਟਿੰਗ ਵਿਚ ਰੱਖੇ ਗਏ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 14 ਬਿਨਿਆਂ ਦੀ ਸੁਣਵਾਈ ਕੀਤੀ ਅਤੇ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ| ਉਨਾਂ ਨੇ ਇਸ ਮੌਕੇ ‘ਤੇ ਕਿਹਾ ਕਿ ਅਧਿਕਾਰੀ ਸਰਕਾਰ ਦਾ ਆਇਨਾ ਹੁੰਦੇ ਹਨ ਅਤੇ ਲੋਕਾਂ ਨੂੰ ਸਰਕਾਰ ਤੋਂ ਬਹੁਤ ਉਮੀਦਾਂ ਹਨ, ਇਸ ਲਈ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤੇਜੀ ਨਾਲ ਕਰਨਾ ਯਕੀਨੀ ਕਰਨ| ਉਨਾਂ ਨੇ ਭਿਵਾਨੀ ਸ਼ਹਿਰ ਦੀ ਸੀਵਰੇਜ ਵਿਵਸਥਾ ਨੂੰ ਦਰੁਸਤ ਕਰਨ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਮਾਸਟਰ ਪਲਾਨ ਤਿਆਰ ਕਰਨ ਨੂੰ ਕਿਹਾ| ਪ੍ਰੋ. ਸ਼ਰਮਾ ਨੇ ਮੀਟਿੰਗ ਵਿਚ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜਿਲਾ ਭਿਵਾਨੀ ਦੇ ਪੀਣ ਵਾਲੇ ਪਾਣੀ ਦੀ ਕਮੀ ਵਾਲੇ ਪਿੰਡਾਂ ਦਾ ਦੌਰਾ ਕਰਕੇ ਪੀਣ ਦੇ ਪਾਦੀ ਦੀ ਯੋਗ ਵਿਵਸਥਾ ਕੀਤੀ ਜਾਵੇ| ਉਨਾਂ ਨੇ ਜਾਨਵਰਾਂ ਲਈ ਵੀ ਪੀਣ ਦੇ ਪਾਣੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ| ਉਨਾਂ ਨੇ ਸਿਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ 134ਏ ਦੇ ਤਹਿਤ ਕੀਤੇ ਗਏ ਦਾਖਿਆਂ ਵਿਚ ਨਿੱਜੀ ਸਕੂਲ ਮਾਲਕਾਂ ਵੱਲੋਂ ਵਿਦਿਆਰਥੀਆਂ ਨਾਲ ਕਿਸੇ ਤਰਾਂ ਦਾ ਦੁਰਵਿਹਾਰ ਨਹੀਂ ਕੀਤਾ ਜਾਵੇ| ਇੰਨਾਂ ਵਿਦਿਆਰਥੀਆਂ ਦੇ ਨਾਲ ਟਰਾਂਸਪੋਰਟ ਤੇ ਸਿਖਿਆ ਦੇ ਮਾਮਲੇ ਵਿਚ ਬਰਾਬਰ ਵਿਹਾਰ ਕੀਤਾ ਜਾਵੇ| ਉਨਾਂ ਕਿਹਾ ਕਿ 134ਏ ਦੇ ਤਹਿਤ ਕਿਸੇ ਵੀ ਸਕੂਲ ਵਿਚ ਵਿਦਿਆਰਥੀਆਂ ਨਾਲ ਮਤਰੇਆ ਵਿਹਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਤਾਂ ਸਕੂਲ ਮਾਲਕਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ| ਸਿਖਿਆ ਮੰਤਰੀ ਨੇ ਕਿਹਾ ਕਿ ਕੁੜੀਆਂ ਸਾਡੇ ਦੇਸ਼ ਦੀ ਸ਼ਾਨ ਹੈ, ਕੁੜੀਆਂ ਦੇ ਨਾਲ ਕਿਸੇ ਵੀ ਤਰਾਂ ਦੀ ਸਖ਼ਤੀ ਸਹਿਣ ਨਹੀਂ ਕੀਤੀ ਜਾਵੇਗੀ| ਲੜਕੀਆਂ ਨਾਲ ਕੋਈ ਵੀ ਅਨਿਆਂ ਦਾ ਮਾਮਲਾ ਸਾਹਮਣੇ ਆਇਆ ਤਾਂ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ|


