- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
15 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇੱਕ ਗ੍ਰਿਫਤਾਰ
ਖੰਨਾ – ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਹਰਸਿਮਰਤ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ ਸਮਰਾਲਾ, ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਮਰਾਲਾ ਦੇ ਸਹਾਇਕ ਥਾਣੇਦਾਰ ਬਲਵੰਤ ਸਿੰਘ ਇੰਚਾਰਜ ਚੌਂਕੀ ਹੇਡੋਂ ਸਮੇਤ ਪੁਲਿਸ ਪਾਰਟੀ ਬਾ-ਚੈਕਿੰਗ ਸ਼ੱਕੀ ਵਹੀਕਲਾਂ/ਪੁਰਸ਼ਾਂ ਦੇ ਸਬੰਧ ਵਿੱਚ ਪਿੰਡ ਹੇਡੋਂ ਤੋਂ ਕੋਟਲਾ ਸ਼ਮਸ਼ਪੁਰ ਹੁੰਦੇ ਹੋਏ ਪਿੰਡ ਸਿਹਾਲਾ ਸਾਈਡ ਨੂੰ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਪਿੰਡ ਸਿਹਾਲਾ ਸੂਆ ਪੁਲੀ ਪਾਸ ਇੱਕ ਮੋਨਾ ਵਿਅਕਤੀ, ਜਿਸਨੇ ਆਪਣੀ ਪਿੱਠ ਪਰ ਪਿੱਠੂ ਬੈਗ ਪਾਇਆ, ਦਿਖਾਈ ਦਿੱਤਾ, ਜਿਸਨੂੰ ਸ਼ੱਕ ਦੀ ਬਿਨਾਹ ਪਰ ਰੋਕਕੇ ਪੁਲਿਸ ਪਾਰਟੀ ਨੇ ਉਸਦਾ ਨਾਮ, ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਬਲਵਿੰਦਰ ਸਿੰਘ ਉਰਫ ਮੋਹਣੀ ਪੁੱਤਰ ਅਜੈਬ ਸਿੰਘ ਵਾਸੀ ਝਾਂਡੇ ਤਹਿਸੀਲ ਲੁਧਿਆਣਾ ਥਾਣਾ ਸਦਰ ਲੁਧਿਆਣਾ ਦੱਸਿਆ। ਜਿਸਦੇ ਬੈਗ ਦੀ ਤਲਾਸ਼ੀ ਕਰਨ ਪਰ ਬੈਗ ਵਿੱਚੋਂ 15 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਹੋਇਆ। ਜਿਸ ਸਬੰਧੀ ਉਕਤ ਦੋਸੀ ਦੇ ਖਿਲਾਫ ਮੁੱਕਦਮਾ ਦਰਜ਼ ਕਰਕੇ ਗ੍ਰਿਫਤਾਰ ਕੀਤਾ ਗਿਆ।


