- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
15 ਨਵੰਬਰ ਨੂੰ ਮਨਾਇਆ ਜਾਵੇਗਾ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ
ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਥਾਪਨਾ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਇਤਿਹਾਸਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ, ਜਿਸ ਦੇ ਭੋਗ 15 ਨਵੰਬਰ ਨੂੰ ਪੈਣਗੇ। ਸਥਾਪਨਾ ਦਿਵਸ ਸਬੰਧੀ ਬੀਤੇ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸਮਾਗਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸਿੱਖ ਕੌਮ ਦੀ ਮਹਾਨ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ ਅਤੇ ਇਸ ਨੇ ਆਪਣੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਕੌਮ ਨੂੰ ਸੰਗਠਤ ਕਰਨ ਲਈ ਅਹਿਮ ਭੂਮਿਕਾ ਨਿਭਾਈ ਹੈ। ਅਗਲੇ ਸਾਲ ਇਸ ਮਾਣਮੱਤੀ ਸੰਸਥਾ ਦੀ ਸਥਾਪਨਾ ਦੀ ਪਹਿਲੀ ਸ਼ਤਾਬਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵੱਲੋਂ ਸਿੱਖ ਸੰਸਥਾ ਦਾ ਸਥਾਪਨਾ ਦਿਹਾੜਾ ਮਨਾਉਣਾ ਸਮਰਪਣ ਤੇ ਸਤਿਕਾਰ ਦੀ ਭਾਵਨਾ ਵਜੋਂ ਹੈ। ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਕੁਝ ਸਾਬਕਾ ਤੇ ਮੌਜੂਦਾ ਮੁਲਾਜ਼ਮਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਨਿਸ਼ਾਨ ਸਿੰਘ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁੁਪ੍ਰਿੰਟੈਂਡੈਂਟ, ਸ. ਸਤਪਾਲ ਸਿੰਘ, ਸ. ਮਿਲਖਾ ਸਿੰਘ, ਸ. ਮੁਖਤਾਰ ਸਿੰਘ ਕੋਹਾੜਕਾ ਸਮੇਤ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ।


