- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
15 ਫਰਵਰੀ ਨੂੰ ‘ਵੰਦੇ ਭਾਰਤ ਐਕਸਪ੍ਰੈਸ’ ਨੂੰ ਰਵਾਨਾ ਕਰਨਗੇ ਪ੍ਰਧਾਨ ਮੰਤਰੀ
ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਦੀ ਪਹਿਲੀ ਬਿਨਾਂ ਇੰਜਣ ਟ੍ਰੇਨ 15 ਫਰਵਰੀ ਨੂੰ ਨਵੀਂ ਦਿੱਲੀ ਸਟੇਸ਼ਨ ਤੋਂ ਰਵਾਨਾ ਕਰਨਗੇ| ਰੇਲ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ| ਹਾਲ ਹੀ ਵਿੱਚ ਰੇਲ ਮੰਤਰੀ ਪੀਯੂਸ਼ ਗੋਇਲ ਨੇ ਟ੍ਰੇਨ 18 ਨੂੰ ‘ਵੰਦੇ ਭਾਰਤ ਐਕਸਪ੍ਰੈਸ’ ਦਾ ਨਾਂ ਦਿੱਤਾ ਹੈ| ਇਸ ਟ੍ਰੇਨ ਨੂੰ ਚੇੱਨਈ ਦੇ ਇੰਟੀਗ੍ਰਲ ਕੋਚ ਫੈਕਟਰੀ ਵਿੱਚ ਤਿਆਰ ਕੀਤੀ ਗਈ ਹੈ|ਇਹ ਦਿੱਲੀ ਰਾਜਧਾਨੀ ਮਾਰਗ ਦੇ ਇਕ ਭਾਗ ਤੇ ਨਿਰੀਖਣ ਦੇ ਦੌਰਾਨ 180 ਕਿਲੋਮੀਟਰ ਪ੍ਰਤੀ ਘੰਟੇ ਤੋਂ ਜ਼ਿਆਦਾ ਰਫਤਾਰ ਹਾਸਿਲ ਕਰ ਕੇ ਭਾਰਤ ਦੀ ਸਭ ਤੋਂ ਤੇਜ਼ ਰੇਲ ਗੱਡੀ ਬਣ ਗਈ| ਅਧਿਕਾਰੀ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ 15 ਫਰਵਰੀ ਦੀ ਸਵੇਰੇ 10 ਵਜੇ ਇਸ ਟ੍ਰੇਨ ਨੂੰ ਰਵਾਨਾ ਕਰਨਗੇ ਅਤੇ ਇਕ ਪ੍ਰੋਗਰਾਮ ਵੀ ਹੋਵੇਗਾ, ਜਿੱਥੇ ਉਹ ਭਾਸ਼ਣ ਦੇਣਗੇ| 16 ਡੱਬਿਆਂ ਵਾਲੀ ਇਹ ਟ੍ਰੇਨ 30 ਸਾਲ ਪੁਰਾਣੀ ਸ਼ਤਾਬਦੀ ਐਕਸਪ੍ਰੈਸ ਦੀ ਜਗ੍ਹਾਂ ਲਵੇਗੀ ਅਤੇ ਦਿੱਲੀ-ਵਾਰਾਣਸੀ ਦੇ ਵਿਚਾਲੇ ਚੱਲੇਗੀ|


