- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
156.84 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ
25393 ਕਰੋੜ ਰੁਪਏ ਦਾ ਕੀਤਾ ਭੁਗਤਾਨ
ਚੰਡੀਗੜ੍ਹ – ਪੰਜਾਬ ਵਿੱਚ 15 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ ਸੂਬੇ ਦੀਆਂ ਵੱਖ ਵੱਖ ਮੰਡੀਆਂ ਵਿੱਚੋਂ 15684109.61 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ 1079962 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਸਰਕਾਰ ਵੱਲੋਂ ਕਿਸਾਨਾਂ/ਆੜ੍ਹਤੀਆਂ ਦੇ ਖਾਤਿਆਂ ਵਿੱਚ 25393.20 ਕਰੋੜ ਰੁਪਏ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।ਸੂਬੇ ਵਿੱਚ ਹੋਈ ਝੋਨੇ ਦੀ ਕੁੱਲ ਖ਼ਰੀਦ ਵਿੱਚੋਂ 15578881.61 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 105228 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।ਪਨਗ੍ਰੇਨ ਵੱਲੋਂ 6468572.83 ਟਨ, ਮਾਰਕਫੈੱਡ ਵੱਲੋਂ 3983493 ਟਨ ਅਤੇ ਪਨਸਪ ਵੱਲੋਂ 3181001.81 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1735068.97 ਮੀਟ੍ਰਿਕ ਟਨ ਅਤੇ ਕੇਂਦਰੀ ਏਜੰਸੀ ਫੂਡ ਕਾਰਪੋਰੇਸ਼ਨ ਆਫ ਇੰਡੀਆ(ਐਫ.ਸੀ.ਆਈ.) ਵਲੋਂ 210745 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। 72 ਘੰਟੇ ਵਾਲੇ ਚੁਕਾਈ ਨਿਯਮ ਤਹਿਤ 100 ਫੀਸਦੀ ਝੋਨੇ ਦੀ ਚੁਕਾਈ ਮੁਕੰਮਲ ਕਰ ਲਈ ਗਈ ਹੈ।


