- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
18 ਰਾਜਾਂ ਚ ਪਲਾਸਟਿਕ ਥੈਲਿਆਂ ਤੇ ਲੱਗਾ ਬੈਨ
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ.ਪੀ.ਸੀ.ਬੀ.) ਨੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ਨੂੰ ਦੱਸਿਆ ਹੈ ਕਿ 18 ਰਾਜ ਪਲਾਸਟਿਕ ਥੈਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲੱਗਾ ਚੁਕੇ ਹਨ। 5 ਰਾਜਾਂ ਨੇ ਧਾਰਮਿਕ ਅਤੇ ਇਤਿਹਾਸਕ ਸਥਾਨਾਂ ‘ਤੇ ਪਲਾਸਟਿਕ ਥੈਲਿਆਂ ‘ਤੇ ਰੋਕ ਲੱਗਾ ਦਿੱਤੀ ਹੈ।ਬੋਰਡ ਨੇ ਐੱਨ.ਜੀ.ਟੀ. ਨੂੰ ਦੱਸਿਆ ਕਿ 12 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਪਲਾਸਟਿਕ ਵੇਸਟ ਪ੍ਰਬੰਧਨ ਨਿਯਮਾਂ ਨੂੰ ਲੈ ਕੇ ਕਾਰਜ ਯੋਜਨਾ ਪੇਸ਼ ਕਰ ਚੁਕੇ ਹਨ। ਬੋਰਡ ਨੇ ਐੱਨ.ਜੀ.ਟੀ. ਦੇ ਚੇਅਰਮੈਨ ਜਸਟਿਸ ਏ.ਕੇ. ਗੋਇਲ ਦੀ ਬੈਂਚ ਨੂੰ ਦੱਸਿਆ ਕਿ 18 ਰਾਜ ਪਲਾਸਟਿਕ ਦੇ ਥੈਲਿਆਂ/ਉਤਪਾਦਾਂ ‘ਤੇ ਪਾਬੰਦੀ ਲੱਗਾ ਚੁਕੇ ਹਨ।ਬੋਰਡ ਨੇ ਕਿਹਾ ਕਿ 7 ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਆਸਾਮ, ਬਿਹਾਰ, ਗੋਆ, ਮਣੀਪੁਰ, ਮੇਘਾਲਿਆ, ਪੁਡੂਚੇਰੀ ਅਤੇ ਤੇਲੰਗਾਨਾ ਨੇ ਪਲਾਸਟਿਕ ਦੇ ਥੈਲਿਆਂ ‘ਤੇ ਪਾਬੰਦੀ ਨਹੀਂ ਲਗਾਈ ਹੈ, ਜਦੋਂ ਕਿ ਓਡੀਸ਼ਾ ਨੇ ਇਸ ਸੰਬੰਧ ‘ਚ ਜਾਣਕਾਰੀ ਨਹੀਂ ਦਿੱਤੀ ਹੈ। ਐੱਨ.ਜੀ.ਟੀ. ਨੇ ਬੋਰਡ ਨੂੰ 30 ਸਤੰਬਰ ਤੱਕ ਸਥਿਤੀ ਰਿਪੋਰਟ ਪੇਸ਼ ਕਰਨ ਅਤੇ ਸੰਬੰਧਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਅੱਗੇ ਕਾਰਵਾਈ ਕਰਨ ਲਈ ਕਹਿਣ ਦਾ ਨਿਰਦੇਸ਼ ਦਿੱਤਾ ਹੈ।


