- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
19 ਸਤੰਬਰ ਨੂੰ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਰਾਜ ਵਿਚ ਜਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸਮਿਤੀ ਦੀਆਂ 19 ਸਤੰਬਰ, 2018 ਨੂੰ ਹੋਣ ਵਾਲੀਆਂ ਆਮ ਚੋਣਾਂ ਨੂੰ ਮੁੱਖ ਰੱਖਦੇ ਹੋਏ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ’ਚ ਕੰਮ ਕਰਦੇ ਕਿਰਤੀਆਂ ਲਈ ਤਨਖਾਹ ਸਮੇਤ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਨੇ 19 ਸਤੰਬਰ, 2018 (ਬੁੱਧਵਾਰ) ਨੂੰ ਉਨ੍ਹਾਂ ਦੁਕਾਨਾਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਵਿੱਚ ਜਿੱਥੇ ਬੁੱਧਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖਾਹ ਸਮੇਤ ਹਫਤਾਵਰੀ ਛੁੱਟੀ ਘੋਸ਼ਿਤ ਕੀਤੀ ਹੈ, ਜੋ ਕਿ ਪਹਿਲਾਂ ਨਿਰਧਾਰਿਤ ਹਫਤਾਵਰੀ ਛੁੱਟੀ ਦੇ ਇਵਜ਼ ਵਿਚ ਹੋਵੇਗੀ।


