- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1984 ’ਚ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਜੋਟੀਦਾਰਾਂ ਸਣੇ ਉਮਰ ਭਰ ਲਈ ਪੁੱਜੇ ਜੇਲ੍ਹ
ਅਦਾਲਤ ’ਚ ਆਤਮ ਸਮਰਪਣ ਪਿੱਛੋਂ ਭੇਜੇ ਮੰਡੋਲੀ ਜੇਲ੍ਹ
ਨਵੀਂ ਦਿਲੀ – 1984 ਸਿਖ ਕਤਲੇਆਮ ਮਾਮਲਾ ਅਜ ਦੁਨੀਆ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਕਾਂਗਰਸੀ ਆਗੂ ਸਜਣ ਕੁਮਾਰ ਵਲੋਂ ਅਜ ਦਿਲੀ ਦੀ ਕੜਕੜਡੂਮਾ ਅਦਾਲਤ ਵਿਚ ਆਤਮ ਸਮਰਪਣ ਕੀਤਾ ਗਿਆ।ਜਿਸ ਤੋਂ ਬਾਅਦ ਦਿਲੀ ਦੀ ਕੜਕੜਡੂਮਾ ਅਦਾਲਤ ਨੇ ਸਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜ ਦਿਤਾ ਹੈ। ਅਜ ਪੂਰੇ ਸਿਖ ਪੰਜਾਬੀਆਂ ਲਈ ਵਡੀ ਖ਼ਬਰ ਹੈ, ਕਿਉਂਕਿ ਉਨ੍ਹਾਂ ਨੂੰ 34 ਸਾਲ ਬਾਅਦ ਇਨਸਾਫ਼ ਮਿਲਿਆ ਹੈ।ਇਸ ਤੋਂ ਪਹਿਲਾਂ ਅਜ ਸਵੇਰੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਵੱਲੋਂ ਵੀ ਦਿਲੀ ਹਾਈਕੋਰਟ ਵਿਚ ਆਤਮ ਸਮਰਪਣ ਕੀਤਾ ਗਿਆ।ਜਿਸ ਤੋਂ ਬਾਅਦ ਦਿਲੀ ਦੀ ਕੜਕੜਡੂਮਾ ਅਦਾਲਤ ਨੇ ਉਨ੍ਹਾਂ ਨੂੰ ਮੰਡੋਲੀ ਜੇਲ੍ਹ ਭੇਜ ਦਿਤਾ ਹੈ।73 ਸਾਲਾ ਸਜਣ ਕੁਮਾਰ ਨੇ ਕੜਕੜਡੂਮਾ ਕੋਰਟ ’ਚ ਮੈਟਰੋਪੋਲੀਟਿਨ ਮੈਜਿਸਟ੍ਰੇਟ ਅਦਿਤੀ ਗਰਗ ਸਾਹਮਣੇ ਕੋਰਟ ਨੰਬਰ 73 ’ਚ ਆਤਮ ਸਮਰਪਣ ਕੀਤਾ ਹੈ। ਸਜਣ ਕੁਮਾਰ ਨੇ ਅਜ ਜਜ ਸਾਹਮਣੇ ਮੰਗ ਕੀਤੀ ਸੀ ਕਿ ਉਸਨੂੰ ਤਿਹਾੜ ਜੇਲ੍ਹ ਭੇਜਿਆ ਜਾਵੇ ਪਰ ਜਜ ਨੇ ਅਪੀਲ ਨੂੰ ਨਾਮਨਜ਼ੂਰ ਕਰਦਿਆਂ ਸਜਣ ਕੁਮਾਰ ਨੂੰ ਮੰਡੌਲੀ ਜੇਲ੍ਹ ਭੇਜ ਦਿਤਾ। ਸਜਣ ਕੁਮਾਰ ਦੀ ਕੋਰਟ ਨੂੰ ਹਵਾਲਗੀ ਦੇਖਣ ਲਈ 1984 ਸਿਖ ਕਤਲੇਆਮ ਦੇ ਪੀੜਤ ਵੀ ਕੋਰਟ ਦੇ ਬਾਹਰ ਮੌਜੂਦ ਸਨ। ਪੀੜਤਾਂ ਦਾ ਕਹਿਣਾ ਸੀ ਕਿ ਉਹ ਆਪਣੀਆਂ ਅਖਾਂ ਨਾਲ ਸਜਣ ਕੁਮਾਰ ਨੂੰ ਜੇਲ੍ਹ ਲਿਜਾਉਣ ਵਾਲੀ ਸਰਕਾਰੀ ਗਡੀ ’ਚ ਬੈਠਦਿਆਂ ਦੇਖਣਾ ਚਾਹੁੰਦੇ ਹਨ।ਜ਼ਿਕਰਯੋਗ ਹੈ ਕਿ 1984 ਸਿਖ ਕਤਲੇਆਮ ਦੌਰਾਨ ਇਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ’ਚ ਦਿਲੀ ਹਾਈਕੋਰਟ ਨੇ ਦੋਸ਼ੀ ਕਰਾਰ ਦਿੰਦਿਆਂ ਕਾਂਗਰਸੀ ਆਗੂ ਸਜਣ ਕੁਮਾਰ ਨੂੰ ਉਮਰ ਕੈਦ ਅਤੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ ਅਤੇ 31 ਦਸੰਬਰ ਤਕ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ।ਇਸ ਦੇ ਨਾਲ ਹੀ ਸਜਣ ਕੁਮਾਰ ’ਤੇ ਪੰਜ ਲਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।ਦਿਲੀ ਹਾਈ ਕੋਰਟ ਨੇ ਸਜਣ ਕੁਮਾਰ ਤੋਂ ਇਲਾਵਾ ਸਾਬਕਾ ਵਿਧਾਇਕ ਮਹਿੰਦਰ ਯਾਦਵ ਤੇ ਕਿਸ਼ਨ ਖੋਖਰ ਦੀ ਸਜ਼ਾ ਨੂੰ 10-10 ਸਾਲ ਤਕ ਵਧਾ ਦਿਤਾ ਗਿਆ ਸੀ।ਕੈਪਟਨ ਭਾਗਮਲ, ਗਿਰਧਾਰੀ ਲਾਲ ਅਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਉਮਰ ਕੈਦ ਦੀ ਸਜ਼ਾ ਬਰਕਰਾਰ ਰਖੀ ਗਈ ਹੈ।ਹਾਲਾਂਕਿ, ਸਜਣ ਕੁਮਾਰ ਨੇ ਅਦਾਲਤ ਦੇ ਫੈਸਲੇ ਨੂੰ ਕਈ ਥਾਵਾਂ ’ਤੇ ਚੁਣੌਤੀ ਤੇ ਸਮਰਪਣ ਕਰਨ ਲਈ ਵਧ ਸਮਾਂ ਦੇਣ ਦੀ ਅਪੀਲ ਵੀ ਕੀਤੀ ਪਰ ਉਸ ਨੂੰ ਕੋਈ ਰਿਆਇਤ ਨਹੀਂ ਮਿਲੀ।


