- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ-ਭਾਈ ਲੌਂਗੋਵਾਲ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰਕਾਰੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ ਹੈ ਅਤੇ ਇਸ ਬਾਰੇ ਮਾਨਯੋਗ ਉੱਚ ਅਦਾਲਤ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪਹਿਲਾਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਹਮਲਾ ਕਰਨਾ ਅਤੇ ਫਿਰ ਨਵੰਬਰ 1984 ਵਿਚ ਦਿੱਲੀ ਸਮੇਤ ਹੋਰਨਾਂ ਥਾਵਾਂ ’ਤੇ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਵਿਚ ਕਿਸੇ ਕਿਸਮ ਠਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤਾਂ ਵੱਲੋਂ ਸਿੱਖਾਂ ਦੇ ਕਤਲੇਆਮ ਅਤੇ ਸਿੱਖਾਂ ਵਿਰੁੱਧ ਹੋਏ ਅੱਤਿਆਚਾਰ ਨੂੰ ਸਾਹਮਣੇ ਰੱਖ ਕੇ ਹੀ ਫੈਸਲਾ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।


