- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਦਿੱਲੀ ਹਾਈਕੋਰਟ ਵਲੋਂ ਸਜ਼ਾ ਦਿੱਤੇ ਜਾਣ ਤੇ ਜਥੇਦਾਰ ਬ੍ਰਹਮਪੁਰਾ ਨੇ ਕੀਤਾ ਸੁਆਗਤ
1984 ਸਿੱਖ ਕਤਲੇਆਮ ਦੇ ਦੋਸ਼ੀਂ ਨੂੰ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ: ਬ੍ਰਹਮਪੁਰਾ
ਚੰਡੀਗੜ੍ਹ – 1984 ਸਿੱਖ ਕਤਲੇਆਮ ਮਾਮਲੇ ‘ਚ ਕਾਂਗਰਸੀ ਆਗੂ ਸੱਜਣ ਕੁਮਾਰ ਜਿਸਨੂੰ ਅਪਰਾਧਿਕ ਸਾਜ਼ਿਸ਼ ਕਰਨ, ਦੁਸ਼ਮਣੀ ਨੂੰ ਵਾਧਾ ਦੇਣ, ਫਿਰਕੂਵਾਦ ਵਿਚਾਰਾਂ ਖਿਲਾਫ਼ ਕਾਰਗੁਜ਼ਾਰੀ ਕਰਨ ਦੇ ਦੋਸ਼ਾਂ ਤਹਿਤ ਅੱਜ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਅਤੇ ਦੋਸ਼ੀ ਕਰਾਰ ਦਿੱਤਾ ਹੈ ਪਰ ਹਲੇ ਵੀ ਕੀ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਮੰਦਭਾਗੀ ਘਟਨਾ ਲੲੀ ਇੰਨਸਾਫ਼ ਦੀ ਆਸ ਹਜੇ ਬਾਕੀ ਹੈ।ਇਥੇ ਪਾਰਟੀ ਮੁੱਖ ਦਫ਼ਤਰ ਤੋਂ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਲੀ ਹਾਈਕੋਰਟ ਵਲੋਂ ਇਸ ਲੲੇ ਗੲੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਪਣੇ ਇਸ ਬਿਆਨ ‘ਚ ਕਿਹਾ ਕਿ ਪਿਛਲੇ 34 ਵਰਿਆਂ ਮਗਰੋਂ 1984 ਕਤਲੇਆਮ ਦੇ ਪੀੜਤਾਂ ਨੂੰ ਹੁਣ ਇੰਨਸਾਫ਼ ਦੀ ਕਿਰਨ ਨਜ਼ਰ ਆ ਰਹੀ ਹੈ ਅਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਤਾਂ ਦਿੱਤੀ ਗੀ ਹੈ ਪਰ ਅਜਿਹੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਵੀ ਮਿਲਣੀ ਚਾਹੀਦੀ ਹੈ ਤਾਂ ਜੋ ਦੇਸ਼ ਦੀ ਨਿਆਂ ਪ੍ਰਣਾਲੀ ਤੇ ਲੋਕਾਂ ਦਾ ਵਿਸ਼ਵਾਸ ਕਾਇਮ ਰਹਿ ਸਕੇ।ਉਨ੍ਹਾਂ ਇਹ ਵੀ ਕਿਹਾ ਕਿ ਇਸ ਮੰਦਭਾਗੀ ਸਾਜਿਸ਼ ਕਾਰਨ ਨਿਰਦੋਸ਼ ਸਿੱਖਾਂ ਨੂੰ ਗਲਾਂ ਵਿੱਚ ਟਾਇਰ ਪਾ ਕੇ ਸਾੜਿਆ, ਲੋਕਾਂ ਦੇ ਮਕਾਨਾਂ, ਦੁਕਾਨਾਂ, ਜਾਇਦਾਦਾਂ ਅਤੇ ਪਰਿਵਾਰਕ ਮੈਂਬਰਾਂ ਨੂੰ ਅੱਗ ਦੇ ਹਵਾਲੇ ਕੀਤਾ ਗਿਆ ਜੋ ਕਿ ਆਪਣੇ ਆਪ ‘ਚ ਇੰਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਘਟਨਾ ਹੈ ਅਤੇ ਇਸ ਕਤਲੇਆਮ ਦੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜ਼ਲਦ ਫਾਂਸੀ ਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਸਿੱਖ ਕਤਲੇਆਮ ‘ਚ ਮਾਰੇ ਗਏ ਨਿਰਦੋਸ਼ ਵਿਅਕਤੀਆਂ ਦੇ ਪਰਿਵਾਰਾਂ ਨੂੰ ਇੰਨਸਾਫ਼ ਮਿਲ ਸਕੇ।


