- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1984 ਸਿੱਖ ਕਤਲੇਆਮ ਦੇ ਦੋ ਦੋਸ਼ੀਆਂ ਨੂੰ ਸਜ਼ਾ ਦਾ ਭਾਈ ਲੌਂਗੋਵਾਲ ਵੱਲੋਂ ਸਵਾਗਤ
ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਹੀ ਮਿਲੇ ਸਖਤ ਸਜ਼ਾ –ਭਾਈ ਲੌਂਗੋਵਾਲ
ਅੰਮ੍ਰਿਤਸਰ – ਦਿੱਲੀ ਵਿਚ 1984 ਦੇ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਵਾਗਤ ਕੀਤਾ ਹੈ। ਅਦਾਲਤ ਦੇ ਫੈਸਲੇ ਅਨੁਸਾਰ ਇੱਕ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਤੇ ਇੱਕ ਨੂੰ ਉਮਰ ਕੈਦ ਹੋਣ ਤੋਂ ਬਾਅਦ ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਫੈਸਲਾ ਭਾਵੇਂ ਦੇਰ ਨਾਲ ਹੀ ਆਇਆ ਹੈ ਪਰ ਦਰੁਸਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਇਹ ਕੇਸ ਤਾਂ ਕੇਵਲ ਇੱਕ ਮਹੱਲੇ ਨਾਲ ਸਬੰਧਤ ਸੀ ਜਦਕਿ ਸਿੱਖ ਕਤਲੇਆਮ ਦੇ ਵੱਡੇ ਦੋਸ਼ੀ ਤਾਂ ਅਜੇ ਵੀ ਆਜ਼ਾਦ ਫਿਰ ਰਹੇ ਹਨ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ, ਸੱਜਣ ਕੁਮਾਰ ਤੇ ਹੋਰਾਂ ਨੂੰ ਵੀ ਅਜਿਹੀਆਂ ਹੀ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਤਾਂ ਇਸ ਗੱਲ ਦਾ ਹੈ ਕਿ ਸਿੱਖਾਂ ਨੂੰ ਪਿਛਲੇ 34 ਸਾਲ ਤੋਂ ਇਨਸਾਫ ਲੈਣ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਹੋਣਾ ਪਿਆ। ਭਾਈ ਲੌਂਗੋਵਾਲ ਨੇ ਕਿਹਾ ਕਿ ਕਾਂਗਰਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਦੀ ਹਮੇਸ਼ਾ ਹੀ ਪੁਸ਼ਤਪਨਾਹੀ ਕੀਤੀ ਹੈ ਅਤੇ ਜਿਹੜੇ ਵਿਅਕਤੀ ਸ਼ਰੇਆਮ ਸਿੱਖ ਕਤਲੇਆਮ ਦੇ ਦੋਸ਼ੀ ਹਨ ਉਨ੍ਹਾਂ ਨੂੰ ਕਾਂਗਰਸ ਵੱਲੋਂ ਵੱਡੇ ਵੱਡੇ ਅਹੁਦੇ ਅਤੇ ਟਿਕਟਾਂ ਦੇ ਕੇ ਨਿਵਾਜਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਿੱਖ ਸਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਅਜਿਹੀਆਂ ਹੀ ਸਖਤ ਸਜ਼ਾਵਾਂ ਨਹੀ ਮਿਲ ਜਾਂਦੀਆਂ ਸਿੱਖਾਂ ਦਾ ਰੋਸ ਠੰਡਾ ਨਹੀਂ ਹੋਵੇਗਾ।


