- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
1984 ਸਿਖ ਕਤਲੇਆਮ: ਦੋ ਮੁਲਜ਼ਮ ਦੋਸ਼ੀ ਕਰਾਰ, ਭਲਕੇ ਹੋਵੇਗਾ ਸਜ਼ਾ ਦਾ ਐਲਾਨ
ਨਵੀਂ ਦਿੱਲੀ – 1984 ਸਿਖ ਕਤਲੇਆਮ ਦੇ ਇਕ ਮਾਮਲੇ ਵਿਚ ਦਿਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਦੋ ਵਿਅਕਤੀਆਂ ਨੂੰ ਦੋਸ਼ੀ ਐਲਾਨ ਦਿਤਾ ਹੈ। ਦੋ ਸਿਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਭਲਕੇ ਸਜ਼ਾ ਸੁਣਾਈ ਜਾਵੇਗੀ।31 ਅਕਤੂਬਰ 1984 ਨੂੰ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿਖਾਂ ਵਿਰੁਧ ਵਡੇ ਪਧਰ ‘ਤੇ ਹਿੰਸਾ ਭੜਕ ਗਈ ਸੀ। ਪਹਿਲੀ ਨਵੰਬਰ 1984 ਨੂੰ ਦਿਲੀ ਸਮੇਤ ਦੇਸ਼ ਦੇ ਕਈ ਇਲਾਕਿਆਂ ਵਿਚ ਸਿਖਾਂ ਨੂੰ ਯੋਜਨਾਬਧ ਤਰੀਕੇ ਨਾਲ ਮਾਰਿਆ ਜਾਣ ਲਗਾ। ਇਸ ਕਤਲੇਆਮ ਵਿਚ ਹਜ਼ਾਰਾਂ ਸਿਖਾਂ ਦਾ ਕਤਲ ਕਰ ਦਿਤਾ ਗਿਆ।ਇਹ ਮਾਮਲਾ ਵੀ ਪਹਿਲੀ ਨਵੰਬਰ 1984 ਦਾ ਹੈ। ਉਦੋਂ ਦਿਲੀ ਦੇ ਮਹੀਪਾਲਪੁਰ ਇਲਾਕੇ ਵਿਚ ਦੋ ਸਿਖ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦਾ ਕਤਲ ਹੋਇਆ ਸੀ ਅਤੇ ਵਸੰਤ ਵਿਹਾਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ।ਪਟਿਆਲਾ ਹਾਊਸ ਕੋਰਟ ਦੇ ਫੈਸਲੇ ‘ਤੇ ਪੀੜਤ ਦੇ ਭਰਾ ਤਰਲੋਕ ਸਿੰਘ ਨੇ ਸੰਤੁਸ਼ਟੀ ਜਤਾਈ ਹੈ।


