- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
20 ਅਕਤੂਬਰ ਨੂੰ ਪਟਿਆਲਾ ‘ਚ ਗੈਰ-ਅਨੁਸੂਚਿਤ ਜਾਤੀ ਸ਼੍ਰੇਣੀ ਵੱਲੋਂ ਬਣਾਏ ਅਨੁਸੂਚਿਤ ਜਾਤੀ ਜਾਅਲੀ ਸਰਟੀਫਿਕੇਟ ਵਿਰੁੱਧ ਮੀਟਿੰਗ
ਕੈਪਟਨ ਸਰਕਾਰ ‘ਚ ਮਿਲੀਭੁਗਤ ਨਾਲ ਬਣ ਰਹੇ ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ — ਕੈਂਥ
ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਨਾਮ ‘ਤੇ ਗੈਰ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਵੱਲੋਂ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਸੁਵਿਧਾਵਾਂ ਲੈਣ ਵਾਂਲਿਆ ਨੂੰ ਬੇਨਕਾਬ ਕਰਨ ਲਈ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਸਰਕਾਰੀ ਨੌਕਰੀਆਂ, ਪੰਚ, ਸਰਪੰਚ ਚੋਣਾਂ, ਸ਼ਾਮਲਾਟ ਜ਼ਮੀਨਾਂ ਤੇ ਕਬਜਿਆਂ ਦੇ ਮਨਸੂਬਿਆਂ ਨੂੰ ਨਾਕਾਮਯਾਬ ਕਰਨ ਲਈ ਸਰਕਾਰੀ ਤੰਤਰ ਵਿੱਚ ਅਧਿਕਾਰੀਆਂ/ਕਰਮਚਾਰੀਆਂ ਅਤੇ ਸਿਆਸੀ ਲੀਡਰਾਂ ਦੀ ਮਿਲੀਭੁਗਤ ਨਾਲ ਅਨੁਸੂਚਿਤ ਜਾਤੀ ਦੇ ਅਧਿਕਾਰਾਂ ਨੂੰ ਹੱੜਪਣ ਦੇ ਇਰਾਦਿਆਂ ਨੂੰ ਬੰਦ ਕਰਾਉਣ ਲਈ ਮੀਟਿੰਗ 20 ਅਕਤੂਬਰ ਨੂੰ ਗੁਰੂ ਰਵਿਦਾਸ ਜੀ ਮਹਾਰਾਜ ਦੇ ਮੰਦਿਰ ਫੈਕਟਰੀ ਏਰੀਆ ਪਟਿਆਲਾ ਵਿਖੇ ਸਵੇਰੇ 11 ਵਜੇ ਰੱਖੀ ਗਈ ਹੈ ਮੀਟਿੰਗ ਵਿੱਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰੱਖਵਾਲੀ ਲਈ ਵਿਚਾਰ ਚਰਚਾ ਅਤੇ ਰਣਨੀਤੀ ਤਿਆਰ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਸ੍ਰ ਕੈਂਥ ਨੇ ਦੱਸਿਆ ਕਿ ਗਿਣੀਮਿਥਤੀ ਸ਼ਾਜਿਸ਼ ਦੇ ਤਹਿਤ ਅਨੁਸੂਚਿਤ ਜਾਤੀਆਂ ਨੂੰ ਅਧਿਕਾਰਾਂ ਤੋਂ ਵਾਂਝਿਆਂ ਕਰਨ ਦੇ ਮਨਸੂਬਿਆਂ ਦੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਵੱਲੋਂ ਵਿਸ਼ੇਸ਼ ਮੀਟਿੰਗ ਰੱਖਣ ਦਾ ਫੈਸਲਾ ਕੀਤਾ ਹੈ। ਗੈਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਖਿਲਾਫ਼ ਅਤੇ ਕੈਪਟਨ ਸਰਕਾਰ ਦੀ ਮਿਲੀਭੁਗਤ ਨਾਲ ਬਣੇ ਜਾ ਰਹੇ ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ ਦੇ ਖਿਲਾਫ਼ ਸੰਘਰਸ਼ ਵਿਢੱਣ ਲਈ ਭ੍ਰਰਾਤਰੀ ਜੱਥੇਬੰਦੀਆਂ ਨੂੰ ਮੀਟਿੰਗ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ।


