200 ਫੁੱਟ ਡੂੰਘੀ ਖੱਡ ਵਿੱਚ ਕਾਰ ਡਿੱਗਣ ਕਾਰਨ ਇੱਕ ਦੀ ਮੌਤ, 2 ਜ਼ਖਮੀ

ਚੰਬਾ – ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਦੇ ਕਿਹਾਰ ਵਿੱਚ ਇਕ ਕਾਰ ਲੱਗਭਗ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਇਸ ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਪੁਲੀਸ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਲੋਕ ਹਿਮਗਿਰ ਤੋਂ ਡਿਊਰ ਵੱਲ ਜਾ ਰਹੇ ਸਨ| ਰਸਤੇ ਵਿਚ ਕਾਰ ਬੇਕਾਬੂ ਹੋ ਕੇ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ| ਇਸ ਹਾਦਸੇ ਵਿਚ ਕਾਰ ਸਵਾਰ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ| ਮ੍ਰਿਤਕ ਦੀ ਸ਼ਨਾਖਤ ਲਡੇਰ ਸਲੂਣੀ ਵਾਸੀ ਕੇਸ਼ ਰਾਜ (27) ਦੇ ਰੂਪ ਵਿੱਚ ਹੋਈ ਹੈ| ਜਦਕਿ ਗੰਭੀਰ ਰੂਪ ਨਾਲ ਜ਼ਖਮੀ ਯੋਗਰਾਜ (27) ਅਤੇ ਸੁਰਿੰਦਰ ਕੁਮਾਰ ਉਰਫ ਸੋਨੂ (24) ਨੂੰ ਇਲਾਜ ਲਈ ਜਵਾਹਰ ਲਾਲ ਮੈਡੀਕਲ ਕਾਲਜ ਵਿਚ ਭਰਤੀ ਕਰਾਇਆ ਗਿਆ ਹੈ| ਪੁਲੀਸ ਨੇ ਘਟਨਾ ਦੇ ਸੰਬੰਧ ਵਿੱਚ ਮਾਮਲਾ ਦਰਜ ਕਰ ਲਿਆ ਹੈ|

VIA PUNJAB