- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
2017 ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਰਾਸ਼ੀ ਤੁਰੰਤ ਅਦਾ ਕਰਨ ਦੇ ਹੁਕਮ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਾਲ 2017 ਦੇ ਹੜ੍ਹਾਂ ਦੌਰਾਨ ਨੁਕਸਾਨ ਝੱਲਣ ਵਾਲੇ ਪ੍ਰਭਾਵਿਤ ਕਿਸਾਨਾਂ ਦਾ ਬਕਾਇਆ ਮੁਆਵਜ਼ਾ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਮਾਲ ਵਿਭਾਗ ਪਾਸੋਂ ਰਾਸ਼ੀ ਪ੍ਰਾਪਤ ਕਰਨ ਦੇ ਬਾਵਜੂਦ ਸਾਲ 2017 ਦਾ ਮੁਆਵਜ਼ਾ ਵੰਡਣ ’ਚ ਡਿਪਟੀ ਕਮਿਸ਼ਨਰਾਂ ਕੋਲੋਂ ਹੋਈ ਦੇਰੀ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਇਨ੍ਹਾਂ ਅਧਿਕਾਰੀਆਂ ਪਾਸੋਂ ਸਪੱਸ਼ਟੀਕਰਨ ਮੰਗਣ ਦੀ ਹਦਾਇਤ ਕੀਤੀ। ਹਾਲ ਵਿੱਚ ਪਏ ਭਾਰੀ ਮੀਂਹ ਨਾਲ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਛੇਤੀ ਜਾਰੀ ਕਰਨ ਸਬੰਧੀ ਰੂਪ-ਰੇਖਾ ਨੂੰ ਅੰਤਮ ਰੂਪ ਦੇਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਉਨ੍ਹਾਂ ਪੰਜ ਪਰਿਵਾਰਾਂ ਨੂੰ 4-4 ਚਾਰ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਤੁਰੰਤ ਜਾਰੀ ਹੋ ਜਾਣੀ ਚਾਹੀਦੀ ਹੈ ਜਿਨ੍ਹਾਂ ਦੇ ਜੀਆਂ ਦੀ ਹਾਲ ਹੀ ਵਿੱਚ ਭਾਰੀ ਮੀਂਹ ਪੈਣ ਨਾਲ ਮੌਤ ਹੋ ਗਈ ਸੀ।


