- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਸ਼ਾਮਲ ਨਹੀਂ ਹੋਵੇਗੀ ਹਿਲੇਰੀ ਕਲਿੰਟਨ
ਹਿਲੇਰੀ ਕਲਿੰਟਨ ਨਹੀਂ ਲੜੇਗੀ 2020 ਦੀਆਂ ਰਾਸ਼ਟਰਪਤੀ ਚੋਣਾਂ
ਵਾਸ਼ਿੰਗਟਨ -ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਹਿਲੇਰੀ ਕਲਿੰਟਨ ਨੇ ਕਿਹਾ ਹੈ ਕਿ ਉਹ ਸਾਲ 2020 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਸ਼ਾਮਲ ਨਹੀਂ ਹੋਵੇਗੀ। ਹਾਲਾਂਕਿ ਉਨ੍ਹਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਉਹ ਕਿਤੇ ਨਹੀਂ ਜਾ ਰਹੀ। ਅਮਰੀਕਾ ਦੀ ਪ੍ਰਥਮ ਮਹਿਲਾ ਨੇ ਇਕ ਇੰਟਰਵਿਊ ਦੌਰਾਨ ਹੋਰ ਚੋਣ ਪ੍ਰਚਾਰ ਦੀ ਸੰਭਾਵਨਾ ਤੋਂ ਇਨਕਾਰ ਕੀਤਾ। ਇਹ ਇੰਟਰਵਿਊ ਨਿਊਯਾਰਕ ਸਮਾਚਾਰ ਏਜੰਸੀ ਵੱਲੋਂ ਸੋਮਵਾਰ ਨੂੰ ਪ੍ਰਸਾਰਿਤ ਕੀਤਾ ਗਿਆ।
ਅਮਰੀਕਾ ਵਿਚ ਸਾਲ 2016 ਵਿਚ ਹੋਈਆਂ ਰਾਸ਼ਟਰਪਤੀ ਚੋਣਾਂ ਵਿਚ ਹਾਰਨ ਵਾਲੀ ਕਲਿੰਟਨ ਨੇ ਕਿਹਾ,”ਸਾਡੇ ਦੇਸ਼ ਵਿਚ ਕੀ ਕੁਝ ਦਾਅ ‘ਤੇ ਲੱਗਾ ਹੈ, ਜਿਸ ਤਰ੍ਹਾਂ ਚੀਜ਼ਾਂ ਫਿਲਹਾਲ ਹੋ ਰਹੀਆਂ ਹਨ ਉਹ ਮੈਨੂੰ ਬਹੁਤ ਪਰੇਸ਼ਾਨ ਕਰ ਰਹੀਆਂ ਹਨ।” ਕਲਿੰਟਨ ਨੇ ਕਿਹਾ ਕਿ ਉਨ੍ਹਾਂ ਨੇ ਡੈਮੋਕ੍ਰੈਟਿਕ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਬਣਨ ਦੀ ਇੱਛਾ ਰੱਖਣ ਵਾਲੇ ਕਈ ਦਾਅਵੇਦਾਰਾਂ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਕਿਹਾ ਹੈ,”ਕਿਸੇ ਵੀ ਚੀਜ਼ ਨੂੰ ਘੱਟ ਸਮਝਣ ਦੀ ਗਲਤੀ ਨਾ ਕਰਨ, ਭਾਵੇਂ ਹੀ ਸਾਡੇ ਕੋਲ ਟਰੰਪ ਪ੍ਰਸ਼ਾਸਨ ਵੱਲੋਂ ਤੋੜੇ ਗਏ ਵਾਅਦਿਆਂ ਅਤੇ ਅਸਲੀ ਸਮੱਸਿਆਵਾਂ ਦੀ ਸੂਚੀ ਕਾਫੀ ਲੰਬੀ ਹੈ।”


