- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
2022 ਤੱਕ ਜੀ-7 ਦੇਸ਼ਾਂ ਵੱਲੋਂ ਕੋਵਿਡ-19 ਦੇ 100 ਕਰੋੜ ਟੀਕੇ ਕੀਤੇ ਜਾਣਗੇ ਦਾਨ : ਬ੍ਰਿਟੇਨ
ਲੰਡਨ – ਦੁਨੀਆਂ ਭਰ ਵਿੱਚ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਟੀਕਾਕਰਨ ਮੁਹਿੰਮ ਚਲਾਈ ਗਈ ਹੈ। ਫਿਰ ਵੀ ਕੁਝ ਦੇਸ਼ਾਂ ਵਿੱਚ ਵੈਕਸੀਨ ਦੀ ਕਮੀ ਹੈ। ਅਜਿਹੇ ਵਿੱਚ ਜੀ-7 ਗਰੁੱਪ ਦੇ ਦੇਸ਼ਾਂ ਨੇ ਕਿਹਾ ਹੈ ਕਿ ਉਹਨਾਂ ਵੱਲੋਂ ਸਾਲ 2022 ਤੱਕ ਕੋਰੋਨਾ ਵੈਕਸੀਨ ਦੀਆਂ 100 ਕਰੋੜ ਖੁਰਾਕਾਂ ਦਾਨ ਕੀਤੀਆਂ ਜਾਣਗੀਆਂ। ਇਸ ਗੱਲ ਦਾ ਐਲਾਨ ਬ੍ਰਿਟੇਨ ਵੱਲੋਂ ਕੀਤਾ ਗਿਆ ਹੈ।ਜਿਕਰਯੌਗ ਹੈ ਕਿ ਇਸ ਵਾਰ ਬ੍ਰਿਟੇਨ ਜੀ-7 ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਬ੍ਰਿਟੇਨ ਨੇ ਕਿਹਾ ਹੈ ਕਿ ਉਹ ਅਗਲੇ ਸਾਲ ਤੱਕ 100 ਕਰੋੜ ਖੁਰਾਕਾਂ ਦੇਵੇਗਾ। ਜਦਕਿ ਆਉਣ ਵਾਲੇ ਹਫ਼ਤਿਆਂ ਵਿੱਚ ਵੈਕਸੀਨ ਦੀਆਂ ਘੱਟੋ-ਘੱਟ 50 ਲੱਖ ਖੁਰਾਕਾਂ ਦਿੱਤੀਆਂ ਜਾਣਗੀਆਂ।ਜਿਕਰਯਗ ਹੈ ਕਿ ਬ੍ਰਿਟੇਨ ਨੇ ਵੈਕਸੀਨ ਦਾਨ ਕਰਨ ਦਾ ਫ਼ੈਸਲਾ ਉਸ ਸਮੇਂ ਲਿਆ ਹੈ ਜਦੋਂ ਦੁਨੀਆਂ ਭਰ ਵਿੱਚ ਇਸ ਗੱਲ ਦੀ ਮੰਗ ਹੋ ਰਹੀ ਹੈ ਕਿ ਗਰੀਬ ਦੇਸ਼ਾਂ ਨੂੰ ਵੈਕਸੀਨ ਮੁਫ਼ਤ ਵਿੱਚ ਦਿੱਤੀ ਜਾਵੇ। ਬ੍ਰਿਟੇਨ ਨੇ 40 ਕਰੋੜ ਵੈਕਸੀਨ ਦਾ ਆਰਡਰ ਦਿੱਤਾ ਹੈ। ਅਜਿਹੇ ਵਿੱਚ ਕਈ ਦੇਸ਼ ਬ੍ਰਿਟੇਨ ਵੱਲੋਂ ਵੈਕਸੀਨ ਦਾਨ ਨਾ ਕੀਤੇ ਜਾਣ ਦੀ ਆਲੋਚਨਾ ਕਰ ਰਹੇ ਸਨ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਯੂਕੇ ਵਿੱਚ ਵੈਕਸੀਨ ਪ੍ਰੋਗਰਾਮ ਦੀ ਸਫਲਤਾ ਤੋਂ ਬਾਅਦ ਹੁਣ ਉਹ ਆਪਣੀਆਂ ਕੁਝ ਵਾਧੂ ਖੁਰਾਕਾਂ ਉਹਨਾਂ ਲੋਕਾਂ ਨਾਲ ਸਾਂਝਾ ਕਰਨ ਦੀ ਸਥਿਤੀ ਵਿੱਚ ਹਨ ਜਿਹਨਾਂ ਨੂੰ ਉਸ ਦੀ ਲੋੜ ਹੈ।ਉਨ੍ਹਾਂ ਕਿਹਾ ਹੈ ਕਿ ਜੀ-7 ਸਿਖਰ ਸੰਮੇਲਨ ਵਿੱਚ ਉਨ੍ਹਾਂ ਨੂੰ ਆਸ ਹੈ ਕਿ ਉਨ੍ਹਾਂ ਦੇ ਸਾਥੀ ਨੇਤਾ ਇਸੇ ਤਰ੍ਹਾਂ ਦੀ ਪਹਿਲ ਕਰਨਗੇ ਤਾਂ ਜੋ ਅਸੀਂ ਮਿਲ ਕੇ ਅਗਲੇ ਸਾਲ ਦੇ ਅਖੀਰ ਤੱਕ ਦੁਨੀਆ ਦਾ ਟੀਕਾਕਰਨ ਮੁਕੰਮਲ ਕਰ ਸਕੀਏ ਅਤੇ ਕੋਰੋਨਾ ਵਾਇਰਸ ਨਾਲ ਚੰਗੇ ਢੰਗ ਨਾਲ ਨਜਿੱਠ ਸਕੀਏ। ਬ੍ਰਿਟੇਨ ਆਉਣ ਵਾਲੇ ਹਫ਼ਤਿਆਂ ਵਿੱਚ ਮੁੱਖ ਰੂਪ ਨਾਲ ਦੁਨੀਆਂ ਦੇ ਸਭ ਤੋਂ ਗਰੀਬ ਦੇਸ਼ਾਂ ਵਿੱਚ ਵਰਤੋਂ ਲਈ ਸਤੰਬਰ ਦੇ ਅਖੀਰ ਤੱਕ 5 ਮਿਲੀਅਨ ਖੁਰਾਕਾਂ ਦਾਨ ਕਰੇਗਾ।


