- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
25 ਪੇਟੀਆਂ ਸ਼ਰਾਬ ਸਮੇਤ ਇੱਕ ਦੋਸ਼ੀ ਕਾਬੂ
ਖੰਨਾ – ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਵਿੱਡੀ ਗਈ ਮੁਹਿੰਮ ਦੌਰਾਨ ਥਾਣਾ ਸਦਰ ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ, ਜਦੋਂ ਅੱਜ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ. ਪੁਲਿਸ ਕਪਤਾਨ (ਆਈ), ਖੰਨਾ, ਸ੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਹਰਸਿਮਰਤ ਸਿੰਘ ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਮਰਾਲਾ, ਇੰਸਪੈਕਟਰ ਮਨਜੀਤ ਸਿੰਘ ਮੁੱਖ ਅਫਸਰ ਥਾਣਾ ਸਮਰਾਲਾ ਦੇ ਸਹਾਇਕ ਥਾਣੇਦਾਰ ਬਲਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਸ਼ੱਕੀ ਵਹੀਕਲਾਂ/ਪੁਰਸ਼ਾ ਦੀ ਚੈਕਿੰਗ ਦੇ ਸਬੰਧ ਵਿੱਚ ਨਹਿਰ ਪੁਲ ਨੀਲੋਂ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਇੱਕ ਕਾਰ ਆਈ-20 ਨੰਬਰ ਪੀ.ਬੀ-10-ਡੀ.ਐਚ-4574, ਚੰਡੀਗੜ ਸਾਈਡ ਵੱਲੋ ਆਈ, ਜਿਸਨੂੰ ਸ਼ੱਕ ਦੀ ਬਿਨਾਹ ‘ਤੇ ਰੋਕਿਆ ਗਿਆ। ਪੁਲਿਸ ਪਾਰਟੀ ਦੇ ਪੁੱਛਣ ‘ਤੇ ਕਾਰ ਚਾਲਕ ਨੇ ਆਪਣਾ ਨਾਮ ਸ਼ਰਨਦੀਪ ਸਿੰਘ ਪੁੱਤਰ ਹਰਿੰਦਰ ਸਿੰਘ ਵਾਸੀ ਪਿੰਡ ਜਰਗ ਥਾਣਾ ਪਾਇਲ ਦੱਸਿਆ। ਕਾਰ ਦੀ ਤਲਾਸ਼ੀ ਕਰਨ ਪਰ ਕਾਰ ਦੀ ਡਿੱਗੀ ਵਿੱਚੋਂ 25 ਪੇਟੀਆ ਸ਼ਰਾਬ ਮਾਰਕਾ ਨੈਨਾ ਪ੍ਰੀਮੀਅਮ (ਫਾਰ ਸੇਲ ਇਨ ਚੰਡੀਗੜ) ਬ੍ਰਾਮਦ ਹੋਈਆ। ਜਿਸਦੇ ਖਿਲਾਫ ਮੁਕੱਦਮਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕੀਤਾ।


