- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
25 ਮਈ ਨੂੰ ਮੁਕੰਮਲ ਹੋਵੇਗੀ ਕਣਕ ਦੀ ਸਰਕਾਰੀ ਖ਼ਰੀਦ
99 ਫ਼ੀਸਦ ਕਣਕ ਦੀ ਚੁਕਾਈ ਨਾਲ ਫ਼ਰੀਦਕੋਟ, ਕਪੂਰਥਲਾ, ਪਟਿਆਲਾ, ਸੰਗਰੂਰ, ਐਸ.ਏ.ਐਸ. ਨਗਰ ਅਤੇ ਮਾਨਸਾ ਮੋਹਰੀ
ਚੰਡੀਗੜ੍ਹ – ਪੰਜਾਬ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਸਰਕਾਰੀ ਏਜੰਸੀਆਂ ਵੱਲੋਂ ਚੱਲ ਰਹੀ ਕਣਕ ਦੀ ਖ਼ਰੀਦ 25 ਮਈ, 2019 ਤੱਕ ਕੀਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚੋਂ ਖ਼ਰੀਦੀ ਕਣਕ ਦੀ ਚੁਕਾਈ ਪ੍ਰਕਿਰਿਆ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਕੁੱਲ ਕਣਕ ਵਿੱਚੋਂ 95 ਫ਼ੀਸਦ ਕਣਕ ਦੀ ਚੁਕਾਈ ਮੁਕੰਮਲ ਹੋ ਚੁੱਕੀ ਹੈ। ਬਠਿੰਡਾ, ਫ਼ਰੀਦਕੋਟ, ਕਪੂਰਥਲਾ, ਪਟਿਆਲਾ, ਸੰਗਰੂਰ, ਐਸ.ਏ.ਐਸ. ਨਗਰ ਅਤੇ ਮਾਨਸਾ ਵਿੱਚ 99 ਫ਼ੀਸਦ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ।ਕਿਸਾਨਾਂ ਨੂੰ ਆਪਣੀ ਕਣਕ ਨੂੰ ਜਲਦੀ ਤੋਂ ਜਲਦੀ ਅਨਾਜ ਮੰਡੀਆਂ ਤਕ ਪਹੁੰਚਾਉਣ ਦੀ ਅਪੀਲ ਕਰਦਿਆਂ ਬੁਲਾਰੇ ਨੇ ਕਿਹਾ ਕਿ ਖੁਰਾਕ ਵਿਭਾਗ ਵੱਲੋਂ 132 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨਾਂ ਕਿਹਾ ਕਿ ਕਣਕ ਦੀ ਖਰੀਦ ਨਾਲ ਸੂਬੇ ਦੇ 8.20 ਲੱਖ ਕਿਸਾਨਾਂ ਨੂੰ ਲਾਭ ਹੋਇਆ ਹੈ। ਸੂਬਾ ਖਰੀਦ ਏਜੰਸੀਆਂ ਵੱਲੋਂ 22 ਮਈ, 2019 ਤੱਕ 20,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ।


