- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
255 ਗ੍ਰਾਮ ਹੀਰੋਇਨ 3 ਲੱਖ 20 ਹਜ਼ਾਰ ਡਰੱਗ ਮਨੀ ਅਤੇ ਇੱਕ ਕਾਰ ਸਮੇਤ 2 ਕਾਬੂ
ਜੰਡਿਆਲਾ ਗੁਰੂ – ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਏ ਐਸ ਆਈ ਅਜੇ ਪਾਲ ਸਿੰਘ ਪੁਲਿਸ ਚੌਕੀ ਇੰਚਾਰਜ ਥਾਣਾ ਮਹਿਤਾ ਨੇ ਦੋ ਆਰੋਪੀਆਂ ਨੂੰ 255 ਗ੍ਰਾਮ ਹੀਰੋਇਨ ਤਿੰਨ ਲਖ ਵੀਹ ਹਜ਼ਾਰ ਰੁਪਏ ਦੀ ਡਰਗ ਮਨੀ ਹਰ ਇਕ ਆਈ ਟਵੰਟੀ ਕਾਰ ਸਮੇਤ ਕਾਬੂ ਕੀਤਾ। ਇਹਨਾਂ ਤਸਕਰਾਂ ਨੂੰ ਕਾਬੂ ਕਰਨ ਲਈ ਯੋਜਨਾ ਨੌਜਵਾਨ ਡੀ ਐਸ ਪੀ ਗੁਰਿੰਦਰਬੀਰ ਸਿੰਘ ਜੰਡਿਆਲਾ ਗੁਰੂ ਨੇ ਬਣਾਈ ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਹਰਨਾਮ ਸਿੰਘ ਪੁਤਰ ਮਸਾ ਸਿੰਘ ਵਾਸੀ ਪਿੰਡ ਬਾਠ ਜ਼ਿਲਾ ਤਰਨਤਾਰਨ ਅਤੇ ਅੰਗਰੇਜ਼ ਸਿੰਘ ਪੁਤਰ ਜਸਵਿੰਦਰ ਸਿੰਘ ਵਾਸੀ ਸੋਹਲ ਜ਼ਿਲ੍ਹਾ ਤਰਨਤਾਰਨ ਦੇ ਰੂਪ ਵਿਚ ਹੋਈ।ਡੀ ਐਸ ਪੀ ਜੰਡਿਆਲਾ ਗੁਰੂ ਨੇ ਦਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ ਜਿਸ ਨਾਲ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।


