- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
26 ਜਨਵਰੀ ਤੋਂ ਲਾਪਤਾ ਮੋਗੇ ਦੇ 11 ਲੜਕੇ ਤਿਹਾੜ ਜੇਲ੍ਹ ਵਿੱਚ ਹਨ ਬੰਦ : ਮਨਜਿੰਦਰ ਸਿਰਸਾ
ਨਵੀਂ ਦਿੱਲੀ – ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੈਠੇ 2 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਉੱਥੇ ਹੀ 26 ਜਨਵਰੀ ਨੂੰ ਹੋਈ ਹਿੰਸਾ ਅਤੇ ਸ਼ੁੱਕਰਵਾਰ ਨੂੰ ਸਿੰਘੂ ਬਾਾਰਡਰ ਤੇ ਹੰਗਾਮੇ ਤੋਂ ਬਾਅਦ ਵੀ ਤਿੰਨੋਂ ਮੁੱਖ ਬਾਰਡਰਾਂ (ਗਾਜ਼ੀਪੁਰ, ਸਿੰਘੂ ਅਤੇ ਟਿਕਰੀ) ਤੇ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਦੱਸਿਆ ਕਿ ਵਟਸਐਪ ਤੇ ਵਾਇਰਲ ਹੋ ਰਿਹਾ ਸੀ ਕਿ 26 ਜਨਵਰੀ ਨੂੰ ਹਿੰਸਾ ਦੇ ਬਾਅਦ ਤੋਂ ਮੋਗਾ ਦੇ 11 ਲੜਕੇ ਲਾਪਤਾ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦਿੱਲੀ ਦੇ ਜੁਆਇੰਟ ਪੁਲੀਸ ਕਮਿਸ਼ਨਰ ਨਾਲ ਗੱਲ ਕਰ ਕੇ ਇਸ ਬਾਰੇ ਸਾਰੀ ਜਾਣਕਾਰੀ ਲਈ ਹੈ। ਸਿਰਸਾ ਨੇ ਦੱਸਿਆ ਕਿ ਇਨ੍ਹਾਂ ਮੁੰਡਿਆਂ ਨੂੰ ਨਾਗਪੁਰ ਪੁਲੀਸ ਸਟੇਸ਼ਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਹੁਣ ਇਨ੍ਹਾਂ ਮੁੰਡਿਆਂ ਨੂੰ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਸਪਤਾਲਾਂ ਵਿੱਚ ਵੀ ਟੀਮ ਭੇਜੀ ਸੀ, ਜਿਸ ਵਿੱਚ ਸਿਰਫ਼ ਇਕ ਮੁੰਡੇ ਦੀ ਜਾਣਕਾਰੀ ਮਿਲੀ ਹੈ, ਜਿਸ ਨੂੰ ਗੋਲੀ ਲੱਗੀ ਹੋਈ ਹੈ।


