- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
3 ਕਿੱਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਸਮੇਤ ਕਾਰ ਸਵਾਰ 2 ਕਾਬੂ
ਲੁਧਿਆਣਾ – ਐਸ ਟੀ ਐਫ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਲੋਹਟੀਆਜ ਡਰੀਮ ਲੈਨ ਛਾਬੜਾ ਕਲੋਨੀ ‘ਚ ਨਾਕੇਬੰਦੀ ਦੌਰਾਨ ਕਾਰ ਸਵਾਰ 2 ਤਸਕਰਾ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿਚੋਂ 3 ਕਿਲੋ 100 ਗ੍ਰਾਮ ਅਫੀਮ 44 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਐਸ ਟੀ ਐਫ ਦੇ ਏ ਡੀ ਸੀ ਪੀ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹਨਾਂ ਦੇ ਐਸ ਟੀ ਐਫ ਲੁਧਿਆਣਾ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਛਾਬੜਾ ਕਲੋਨੀ ਇਲਾਕੇ ਚ ਕਾਰ ਸਵਾਰ ਨਸ਼ਾ ਤਸਕਰ ਭਾਰੀ ਮਾਤਰਾ ਚ ਨਸ਼ਾ ਲੈ ਕੇ ਆਏ ਹੋਏ ਹਨ ਉਹਨਾਂ ਨੇ ਤੁਰੰਤ ਆਪਣੀ ਪੁਲਸ ਪਾਰਟੀ ਸਮੇਤ ਛਾਬੜਾ ਕਲੋਨੀ ਚ ਨਾਕੇਬੰਦੀ ਦੌਰਾਨ ਕਾਰ ਸਵਾਰ 2 ਨਸ਼ਾ ਤਸਕਰਾਂ ਨੂੰ ਭਾਰੀ ਮਾਤਰਾ ਚ ਅਫੀਮ ਅਤੇ ਲੱਖਾਂ ਡਰੱਗ ਮਨੀ ਸਮੇਤ ਕਾਬੂ ਕਰ ਲਿਆ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਛਾਬੜਾ ਕਲੋਨੀ ਨਿਵਾਸੀ ਰਮਨ ਧਵਨ ਮਾਡਲ ਟਾਊਨ ਨਿਵਾਸੀ ਨਿਤਿਨ ਖੁਰਾਣਾ ਵਜੋਂ ਹੋਈ ਪੁਲਸ ਅਨੁਸਾਰ ਦੋਸ਼ੀ ਰਮਨ ਧਵਨ ਨੇ ਦੱਸਿਆ ਕਿ ਉਹ ਕਾਰਾ ਦੀ ਸੇਲ ਪਰਚੇਜ ਦਾ ਕੰਮ ਕਰਦਾ ਹੈ ਅਤੇ ਆਰੋਪੀ ਨਿਤਿਨ ਖੁਰਾਣਾ ਨੇ ਦਸਿਆ ਕਿ ਉਹ ਸ਼ੀਸ਼ੇ ਅਤੇ ਪਲਾਈ ਵੇਚਣ ਦਾ ਕੰਮ ਕਰਦਾ ਹੈ ਦੋਨੋ ਦੋਸ਼ੀਆਂ ਨੇ ਕਬੂਲਿਆ ਕਿ ਉਹ ਖੁਦ ਅਫੀਮ ਦਾ ਨਸ਼ਾ ਕਰਨ ਦੇ ਆਦਿ ਹਨ ਅਤੇ ਉਹ ਪਿਛਲੇ 2 , 3, ਸਾਲ ਤੋਂ ਅਫੀਮ ਵੇਚਣ ਦਾ ਨਜਾਇਜ ਧੰਦਾ ਕਰਦੇ ਆ ਰਹੇ ਹਨ ਦੋਸ਼ੀਆਂ ਨੇ ਕਬੂਲਿਆ ਕਿ ਉਹ ਬਰਾਮਦ ਹੈਰੋਇਨ ਯੂਪੀ ਤੋ ਅਣਪਛਾਤੇ ਵਿਅਕਤੀ ਤੋ ਲੈ ਕੇ ਆਉਂਦੇ ਸੀ ਪੁਲਸ ਨੇ ਦੋਸ਼ੀਆਂ ਨੂੰ ਅੱਜ ਕੋਰਟ ਚ ਪੇਸ਼ ਕਰਕੇ ਉਹਨਾਂ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਦੋਸ਼ੀਆਂ ਕੋਲੋ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।


