- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
3 ਭਾਰਤੀ-ਅਮਰੀਕੀ ਮਨੀ ਲਾਂਡਰਿੰਗ ਮਾਮਲੇ ਚ ਦੋਸ਼ੀ ਕਰਾਰ
ਵਾਸ਼ਿੰਗਟਨ – ਅਮਰੀਕੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ 3 ਭਾਰਤੀਆਂ ਸਮੇਤ 6 ਲੋਕਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। 5 ਹਫਤੇ ਤੱਕ ਚੱਲੇ ਜੂਰੀ ਟ੍ਰਾਇਲ ਦੇ ਬਾਅਦ ਮਨੀ ਲਾਂਡਰਿੰਗ ਵਿਚ ਇਨ੍ਹਾਂ ਤਿੰਨਾਂ ‘ਤੇ ਸਾਜਿਸ਼ ਕਰਨ ਦਾ ਦੋਸ਼ ਸਾਬਤ ਹੋ ਗਿਆ। ਇਨ੍ਹਾਂ ਦੋਸ਼ੀਆਂ ਵਿਚ ਭਾਰਤੀ ਮੂਲ ਦੇ ਅਮਰੀਕੀ ਰਵਿੰਦਰ ਰੈੱਡੀ, ਹਰਸ਼ ਜੱਗੀ ਅਤੇ ਨੀਰੂ ਜੱਗੀ ਹਨ। ਨਿਆਂ ਵਿਭਾਗ ਦੇ ਅਪਰਾਧਿਕ ਡਿਵੀਜ਼ਨ ਦੇ ਸਹਾਇਕ ਅਟਾਰਨੀ ਜਨਰਲ ਬ੍ਰਾਇਨ ਬੇਨਜ਼ਕੋਵਸਕੀ ਨੇ ਕਿਹਾ ਕਿ ਇਸ ਮਾਮਲੇ ਵਿਚ ਭਾਰਤੀ-ਅਮਰੀਕੀ ਤਿੱਕੜੀ ਦੇ ਨਾਲ ਐਡ੍ਰਿਆਨਾ ਐਲੇਜਾਂਦਰਾ ਗਾਲਵਨ, ਇਰਵਿੰਗ ਅਤੇ ਟੈਕਸਾਸ ਦੇ 57 ਸਾਲਾ ਲੁਇਸ ਮੋਂਟੇਸ-ਪੇਟਿਨੋ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਹਰਸ਼ ਅਤੇ ਐਡ੍ਰੀਆਨਾ ਨੂੰ ਜਿੱਥੇ ਮਨੀ ਲਾਂਡਰਿੰਗ ਦੇ ਦੋ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ ਸੀ। ਉੱਥੇ ਨੀਰੂ ਜੱਗੀ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ। ਰਵਿੰਦਰ ਨੂੰ ਹੋਰ ਮਾਮਲਿਆਂ ਦੇ ਇਲਾਵਾ ਮਨੀ ਲਾਂਡਰਿੰਗ ਦੇ ਦੋ ਮਾਮਲਿਆਂ ਵਿਚ ਦੋਸ਼ੀ ਠਹਿਰਾਇਆ ਗਿਆ।


