- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
3 ਸਰਕਾਰੀ ਮੈਡੀਕਲ ਕਾਲਜਾਂ, 22 ਜ਼ਿਲਾ ਹਸਪਤਾਲਾਂ ਅਤੇ 41 ਸਬ ਡਵਿਜਨਲ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਕੀਤੇ ਸਥਾਪਤ: ਬ੍ਰਹਮ ਮਹਿੰਦਰਾ
ਕੇਸਾਂ ਦੀ ਜਾਂਚ ਜੀ.ਐਮ.ਸੀ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ.ਐਮ.ਈ.ਆਰ ਚੰਡੀਗੜ ਵਿਖੇ ਕੀਤੀ ਜਾ ਰਹੀ ਹੈ ਮੁਫਤ
ਚੰਡੀਗੜ – ਇਨਫਲੂਐਂਜ਼ਾ ਏ ਐਚ1ਐਨ1 ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਉਹਨਾਂ ਨੇ ਇਨਫਲੂਐਂਜ਼ਾ ਏ ਐਚ1ਐਨ1 ਨਾਲ ਨਜਿੱਠਣ ਲਈ ਸੂਬੇ ਵਲੋਂ ਕੀਤੇ ਪ੍ਰਬੰਧਾਂ ਅਤੇ ਕੰਮਾਂ ਦੀ ਸਮੀਖਿਆ ਕੀਤੀ। ਮੀਟਿੰਗ ਉਪਰੰਤ ਸਿਹਤ ਮੰਤਰੀ ਮੰਤਰੀ ਨੇ ਪ੍ਰੈਸ ਬਿਆਨ ਵਿਚ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1 ਨਾਲ ਨਜਿੱਠਣ ਸਬੰਧੀ ਦਿਸ਼ਾ-ਨਿਰਦੇਸ਼ ਸੂਬੇ ਦੇ ਸਾਰੇ ਜ਼ਿਲਿਆਂ ਨੂੰ ਪਹਿਲਾਂ ਹੀ ਭੇਜ ਦਿੱਤੇ ਗਏ ਹਨ। ਉਹਨਾਂ ਦੱਸਿਆ ਕਿ ਇਨਫਲੂਐਂਜ਼ਾ ਏ ਐਚ1ਐਨ1 ਦੇ ਪ੍ਰਬੰਧਾਂ ਦੇ ਮੱਦੇਨਜ਼ਰ 3 ਸਰਕਾਰੀ ਮੈਡੀਕਲ ਕਾਲਜਾਂ, 22 ਜ਼ਿਲਾ ਹਸਪਤਾਲਾਂ ਅਤੇ 41 ਸਬ ਡਵਿਜਨਲ ਹਸਪਤਾਲਾਂ ਵਿਚ ਅਲੱਗ ਆਈਸੋਲੇਸ਼ਨ ਵਾਰਡ ਸਥਾਪਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਇਨਾਂ ਕੇਸਾਂ ਦੀ ਜਾਂਚ ਜੀ.ਐਮ.ਸੀ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ.ਐਮ.ਈ.ਆਰ ਚੰਡੀਗੜ ਵਿਖੇ ਮੁਫਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਇਹਨਾਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਇਨਫਲੂਐਂਜ਼ਾ ਏ ਐਚ1ਐਨ1 ਦੇ ਸਾਰੇ ਸ਼ੱਕੀ ਅਤੇ ਪੁਸ਼ਟੀ ਵਾਲੇ ਕੇਸਾਂ ਦਾ ਇਲਾਜ ਮੁਫਤ ਕੀਤਾ ਜਾ ਰਿਹਾ ਹੈ।ਉਨਾਂ ਦੱਸਿਆ ਕਿ 2019 ਵਿੱਚ ਇਨਫਲੂਐਂਜਾ ਏਐਚ1ਐਨ1 ਦੇ 140 ਸ਼ੱਕੀ ਕੇਸਾਂ ਦੀ ਮੁਫਤ ਜਾਂਚ ਕੀਤੀ ਗਈ ਅਤੇ ਇਨਾਂ ਵਿੱਚੋਂ 60 ਮਾਮਲੇ ਪਾਜ਼ਟਿਵ ਪਾਏ ਗਏ। ਸੂਬੇ ਵਿੱਚ 7 ਮਰੀਜ਼ਾਂ ਦੀ ਗੰਭੀਰ ਸਮੱਸਿਆਵਾਂ ਤੇ ਹੋਰ ਬਿਮਾਰੀਆਂ ਕਾਰਨ ਮੌਤ ਹੋਈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੋਗੀਆਂ ਦੇ ਘਰਾਂ ਦਾ ਦੌਰਾ ਕੀਤਾ ਅਤੇ ਇਨਾਂ ਮਰੀਜਾਂ ਦੇ ਸੰਪਰਕ ਵਿੱਚ ਆਏ 435 ਲੋਕਾਂ ਦਾ ਵੀ ਮੁਫਤ ਇਲਾਜ ਕੀਤਾ ਗਿਆ।ਸ੍ਰੀ ਮਹਿੰਦਰਾ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਉਨਾਂ ਨੂੰ ਫਲੂ ਤੋਂ ਪੀੜਤ ਰੋਗੀਆਂ ਦਾ ਪਤਾ ਲੱਗੇ ਜਿਨਾਂ ਨੂੰ ਖਾਂਸੀ, ਜੁਕਾਮ ਅਤੇ ਤੇਜ਼ ਬੁਖ਼ਾਰ ਦੇ ਲੱਛਣ ਹੋਣ ਤਾਂ ਤੁਰੰਤ ਸਰਕਾਰੀ ਹਸਪਤਾਲ ਵਿੱਚ ਸੂਚਨਾ ਦੇਣ ਤਾਂ ਜੋ ਅਜਿਹੇ ਸ਼ੱਕੀ ਰੋਗੀਆਂ ਦਾ ਸਮੇਂ ਰਹਿੰਦਿਆਂ ਇਲਾਜ ਕੀਤਾ ਜਾ ਸਕੇ। ਉਨਾਂ ਲੋਕਾਂ ਨੂੰ ਫਿਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੂਬੇ ਦੇ ਲੋਕ ਸਹੀ ਸਮੇਂ ਉੱਤੇ ਇਸ ਸਬੰਧੀ ਸੂਚਨਾ ਪਹੁੰਚਾ ਦੇਣ ਤਾਂ ਇਨਫਲੂਐਂਜਾ ਐਚ1ਐਨ1 ਦੇ ਸਹੀ ਇਲਾਜ ਪ੍ਰਦਾਨ ਕੀਤਾ ਜਾ ਸਕਦਾ ਹੈ ਅਤੇ ਇਸ ਨਾਮੁਰਾਦ ਬਿਮਾਰੀ ਕਾਰਨ ਹੋ ਰਹੀਆਂ ਮੌਤਾਂ ਨੂੰ ਘਟਾਇਆ ਅਤੇ ਟਾਲਿਆ ਜਾ ਸਕੇ।


