- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
3 ਦਸੰਬਰ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਪੀ.ਡਬਲਿਊ.ਡੀ ਦਿਵਸ
ਚੰਡੀਗੜ੍ਹ – ਚੋਣ ਪ੍ਰਕਿਰਿਆ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ(ਪੀ.ਡਬਲਿਊ.ਡੀ) ਦੀ ਭਾਗੀਦਾਰੀ ਵਾਧਾ ਕਰਨ ਅਤੇ ਉਹਨਾਂ ਦੀ ਮਹੱਤਤਾ ਨੂੰ ਦਰਸਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਇੰਕਲੂਸਿਵ ਇਲੈਕਸ਼ਨ ਐਂਡ ਐਸ਼ੋਰਡ ਮਿਨੀਮਮ ਫੈਸਿਲਟੀ ਪ੍ਰੋਗਰਾਮ ਤਹਿਤ ਅੰਤਰਰਾਸ਼ਟਰੀ ਪੀ.ਡਬਲਿ.ਡੀ ਦਿਵਸ 3 ਦਸੰਬਰ ਨੂੰ ਮਨਾਇਆ ਜਾਵੇਗਾ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐਸ. ਕਰੁਨਾ ਰਾਜੂ ਨੇ ਦੱਸਿਆ ਕਿ ਕਮਿਸ਼ਨ ਨੇ ਇਸ ਦਿਵਸ ਨੂੰ ਮਨਾਉਣ ਲਈ ਫੇਸਬੁੱਕ ਲਾਈਵ ਈਵੈਂਟ ਆਯੋਜਿਤ ਕਰਨ ਅਤੇ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਜਿ਼ਲ੍ਹਾ ਪੱਧਰ ਦੇ ਜੇਤੂਆਂ ਨੂੰ ਨਕਦ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਉਹਨਾਂ ਨੇ 27 ਨਵੰਬਰ,2020 ਤੋਂ ਪਹਿਲਾਂ ਅਜਿਹੇ ਹੋਰ ਸਮਾਗਮ ਮਨਾਉਣ ਸੂਬੇ ਦੀਆਂ ਹੋਰ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ।ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਆਨਲਾਈਨ ਪ੍ਰਸ਼ਨ ਉੱਤਰ ਮੁਕਾਬਲੇ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ, ਕਵਿਤਾ ਉਚਾਰਣ, ਪੇਂਟਿੰਗ ਅਤੇ ਸੰਗੀਤ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਬ੍ਰੇਲ ਵਿਚ ਲਿਖਣ ਮੁਕਾਬਲੇ ਅਤੇ ਸੰਕੇਤਕ ਭਾਸ਼ਾ ਵਿਚ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਲੈਕਟੋਰਲ ਲਿਟਰੇਸੀ ਕਲੱਬਾਂ (ਈ.ਐਲ.ਸੀ), ਈ.ਐਲ.ਸੀ ਇੰਚਾਰਜ, ਪੀ.ਡਬਲਿਊ.ਡੀ ਐਸੋਸੀਏਸ਼ਨਾਂ / ਐਨਜੀਓ ਅਤੇ ਆਮ ਲੋਕਾਂ ਵਿੱਚੋਂ ਕੋਈ ਵੀ ਦਿਵਿਆਂਗ ਵਿਅਕਤੀ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈ ਸਕਣਗੇ।


