31 ਮਾਰਚ ਤਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲੋਂੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ – ਸਿਖਿਆ ਮੰਤਰੀ

ਚੰਡੀਗੜ – ਹਰਿਆਣਾ ਦੇ ਸਿਖਿਆ ਮੰਤਰੀ ਰਾਮ ਬਿਲਾਸ ਸ਼ਰਮਾ ਨੇ ਕਿਹਾ ਕਿ 31 ਮਾਰਚ ਤਕ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲੋਂੜ ਅਨੁਸਾਰ ਮੁਰੰਮਤ ਦਾ ਕੰਮ ਪੂਰਾ ਕਰ ਲਿਆ ਜਾਵੇਗਾ| ਜਿਨਾਂ ਸਕੂਲਾਂ ਵਿਚ ਪਖਾਨਿਆਂ ਦੀ ਲੋਂੜ ਹੋਵੇਗੀ| ਉਨਾਂ ਦੇ ਨਿਰਮਾਣ ਵਿਚ ਵੀ ਤੇਜੀ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ| ਸ੍ਰੀ ਸ਼ਰਮਾ ਨੇ ਅੱਜ ਇਹ ਜਾਣਕਾਰੀ ਹਰਿਆਣਾ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਚ ਸਕੂਲ ਸਿਖਿਆ ਵਿਭਾਗ ਦੇ ਸੀਨੀਆਰ ਅਧਿਕਾਰੀਆਂ ਦੀ ਮੀਟਿੰਗ ਦੇ ਬਾਅਦ ਦਿੱਤੀ| ਮੀਟਿੰਗ ਵਿਚ ਸਕੂਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਪੀ.ਕੇ.ਦਾਸ, ਸੈਕੇਂਡਰੀ ਸਿਖਿਆ ਵਿਭਾਗ ਦੇ ਮਹਾਨਿਦੇਸ਼ਕ ਰਾਕੇਸ਼ ਗੁਪਤਾ, ਮੁੱਢਲੀ ਸਿਖਿਆ ਵਿਭਾਗ ਦੇ ਡਾਇਰੈਕਟਰ ਡੀ.ਕੇ. ਬੇਹਰਾ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਸਨ| ਸਿਖਿਆ ਮੰਤਰੀ ਨੇ ਦਸਿਆ ਕਿ ਅਧਿਕਾਰੀਆਂ ਰਾਹੀਂ ਅਧਿਆਪਕਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਸਕੂਲਾਂ ਵਿਚ ਅਜਿਹਾ ਮਾਹੌਲ ਬਨਾਉਣ ਜਿੱਥੇ ਵਿਦਿਅਰਥੀਆਂ ਨੂੰ ਪੜਨ ਦਾ ਚੰਗਾ ਮਾਹੌਲ ਮਿਲੇ|ਉਨਾਂ ਨੇ ਦਸਿਆ ਕਿ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਜਰੂਰਤ ਦੇ ਅਨੁਸਾਰ ਸਕੂਲਾਂ ਨੂੰ ਜਲਦੀ ਅੱਪਗ੍ਰੇਡ ਕੀਤਾ ਜਾਵੇ| ਉਨਾਂ ਨੇ ਸਕੂਲਾਂ ਵਿਚ ਕਾਂਟ੍ਰੈਕਟ ਦੇ ਆਧਾਰ ‘ਤੇ ਨਿਯੁਕਤ ਕੀਤੇ ਗਏ ਕੰਪਿਊਟਰ ਅਧਿਆਪਕਾਂ ਦੀ ਮੰਗ ਦੀ ਸਮੀਖਿਆ ਕਰਨ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ|

VIA PUNJAB