4 ਕਿੱਲੋ ਗਾਂਜੇ ਸਮੇਤ ਖੰਨਾ ਪੁਲਿਸ ਵੱਲੋਂ ਇੱਕ ਕਾਬੂ

ਖੰਨਾ – ਖੰਨਾ ਪੁਲਿਸ ਨੂੰ ਉਸ ਵੇਲੇ ਸਫਲਤਾ ਹਾਸਲ ਹੋਈ ਜਦੋਂ ਸ਼੍ਰੀ ਜਸਵੀਰ ਸਿੰਘ ਪੀ.ਪੀ.ਐਸ, ਪੁਲਿਸ ਕਪਤਾਨ (ਆਈ), ਖੰਨਾ, ਸ਼੍ਰੀ ਜਗਵਿੰਦਰ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ (ਆਈ) ਖੰਨਾ, ਸ੍ਰੀ ਰਛਪਾਲ ਸਿੰਘ ਪੀ.ਪੀ.ਐਸ, ਉਪ ਪੁਲਿਸ ਕਪਤਾਨ ਪਾਇਲ, ਇੰਸਪੈਕਟਰ ਹਰਦੀਪ ਸਿੰਘ ਮੁੱਖ ਅਫਸਰ ਥਾਣਾ ਦੋਰਾਹਾ ਦੇ ਸਹਾਇਕ ਥਾਣੇਦਾਰ ਬਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬਾ-ਚੈਕਿੰਗ ਸ਼ੱਕੀ ਵਹੀਕਲਾਂ/ਪੁਰਸ਼ਾਂ ਦੇ ਸਬੰਧ ਵਿੱਚ ਹਾਈ-ਟੈਕ ਨਾਕਾ ਜੀ.ਟੀ ਰੋਡ ਦੋਰਾਹਾ ਮੌਜੂਦ ਸੀ ਤਾਂ ਇੱਕ ਮੋਨਾ ਨੌਜਵਾਨ ਵਿਅਕਤੀ ਜੋ ਰੋਡਵੇਜ਼ ਦੀ ਬੱਸ ਵਿੱਚੋ ਉਤਰਿਆ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾਕੇ ਪਿੱਛੇ ਮੁੜਨ ਲੱਗਾ, ਜਿਸ ਨੂੰ ਸ਼ੱਕ ਦੀ ਬਿਨਾਹ ‘ਤੇ ਰੋਕਕੇ ਉਸਦਾ ਦਾ ਨਾਮ, ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਬਾਬੂ ਮਾਜੀ ਪੁੱਤਰ ਬਲਿਸਟਰ ਮਾਜੀ ਵਾਸੀ ਜਮਨਿਯਾ ਬਿਸੰਬਰਪੁਰ ਜਿਲ੍ਹਾ ਗੋਪਾਲਗੰਜ (ਬਿਹਾਰ) ਦੱਸਿਆ। ਜਿਸ ਕੋਲ ਇੱਕ ਕਾਲੇ ਰੰਗ ਦੇ ਲਿਫਾਫੇ ਨੂੰ ਚੈਕ ਕਰਨ ‘ਤੇ ਉਸ ਵਿੱਚੋ 4 ਕਿਲੋ ਗਾਂਜਾ ਬ੍ਰਾਮਦ ਹੋਇਆ। ਜਿਸ ਸਬੰਧੀ ਦੋਸ਼ੀ ਦੇ ਖਿਲਾਫ ਮੁੱਕਦਮਾ ਨੰਬਰ 4 ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।

VIA PUNJAB