- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
4 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
ਅੰਮ੍ਰਿਤਸਰ – ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੀਆਂ ਸਖਤ ਹਦਾਇਤਾਂ ਅਨੁਸਾਰ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਚੋਂਕੀ ਗੁੱਜਰਪੁਰਾ ਨੂੰ ਸਫਲਤਾ ਮਿਲੀ। ਪੁਲਿਸ ਚੋਂਕੀ ਗੁੱਜਰਪੁਰਾ ਦੇ ਇੰਚਾਰਜ ਜੀਵਨ ਸਿੰਘ ਅਤੇ ਏ.ਐਸ.ਆਈ. ਸਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰੂ ਰਾਮਦਾਸ ਨਗਰ ਪੀਲੇ ਕੁਆਟਰ ਗਿਲਵਾਲੀ ਗੇਟ ਵਿਖੇ ਸਪੈਸ਼ਲ ਨਾਕਾ ਲਗਾ ਕੇ ਅਵਿਨਾਸ਼ ਉਰਫ ਭਲਵਾਨ ਜੋ ਕਿ ਮੋਟਰਸਾਈਕਲ ਤੇ ਆ ਰਿਹਾ ਸੀ ਜਿਸਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 4 ਗ੍ਰਾਮ ਹੈਰੋਇਨ ਅਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਚੋਂਕੀ ਇੰਚਾਰਜ ਜੀਵਨ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਅਵਿਨਾਸ਼ ਉਰਫ ਭਲਵਾਨ ਨਾਲ ਕੋਲੋਂ ਸਖਤੀ ਨਾਲ ਪੁੱਛਗਿੱਛ ਕਰਨ ਦੋਰਾਨ ਦੋਸ਼ੀ ਨੇ ਮੰਨਿਆ ਕਿ 1 ਮੋਟਰਸਾਈਕਲ ਸਪਲੈਂਡਰ ਰੰਗ ਕਾਲਾ ਜਿਸਨੂੰ ਇੰਨ੍ਹਾਂ ਨੇ ਕਚਿਹਰੀ ਤੋਂ ਵਕੀਲਾਂ ਦੇ ਚੈਂਬਰਾਂ ‘ਚੋਂ ਚੋਰੀ ਕੀਤਾ ਹੈ।ਇਸ ਉੱਪਰ ਮੁਕੱਦਮਾ ਦਰਜ ਕਰਕੇ ਮੁੱਢਲੀ ਤਫਤੀਸ਼ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।


