- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਤਰਾਵੜੀ ਤੋਂ ਅਗਲੇ ਪੜਾਅ ਕੁਰੂਕਸ਼ੇਤਰ ਲਈ ਲਈ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਤੇ ਸ. ਪ੍ਰਤਾਪ ਸਿੰਘ ਪ੍ਰਧਾਨ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ। ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਨੀਲੋਖੇੜੀ, ਰਾਏਪੁਰ, ਬਹਿਰਸਾਲ, ਭਾਦਸੋਂ, ਇੰਦਰੀ, ਗੜ੍ਹੀ ਜੱਟਾਂ, ਖਾਨਪੁਰ ਹੁੰਦਾ ਹੋਇਆ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਨੀਬਦਰਪੁਰ ਪਹੁੰਚਾ ਜਿਥੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ। ਇਥੋਂ ਅੱਗੇ ਲਾਂਡਵਾ, ਨਵਾਰਸੀ, ਬੁਰਹਾਨ, ਗਾਧਲੀ, ਗੁਰਦੁਆਰਾ ਸਾਹਿਬ ਬੈਕੁੰਠ ਧਾਮ ਆਦਿ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰਪਾਲ ਸਿੰਘ ਲਾਂਡਵਾ, ਸ. ਸੁਖਵੰਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕਰਨਾਲ, ਸ. ਪਰਮਜੀਤ ਸਿੰਘ ਇੰਚਾਰਜ, ਸ. ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।


