- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਯਾਤਰੀ ਨਿਵਾਸ ਵਿਖੇ ਹਮਲੇ ‘ਚ ਜ਼ਖਮੀ ਸੇਵਾਦਾਰਾਂ ਦਾ ਹਾਲ-ਚਾਲ ਜਾਣਿਆ
- -ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
- ਬਹੁਜਨ ਦ੍ਰਾਵਿੜ ਪਾਰਟੀ ਦੇ ਮੁਖੀ ਜੀਵਨ ਸਿੰਘ ਨਾਲ ਏਅਰ ਇੰਡੀਆ ਵਲੋਂ ‘ਸਿੱਖ’ ਹੋਣ ਕਾਰਨ ਦੁਰਵਿਹਾਰ ਦੇ ਕੀ ਮਾਇਨੇ ਹਨ?
- ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਭਾਈ ਹਵਾਰਾ ਦੀ ਬਿਰਧ ਮਾਤਾ ਦਾ ਹਾਲ ਜਾਣਿਆ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
24 ਘੰਟਿਆਂ ਵਿੱਚ ਦੂਜੀ ਵਾਰ ਦਿੱਲੀ-ਐਨ.ਸੀ.ਆਰ.ਵਿੱਚ ਫਿਰ ਭੂਚਾਲ ਦੇ ਝਟਕੇ
ਨਵੀਂ ਦਿੱਲੀ – ਦਿੱਲੀ-ਐਨ. ਸੀ. ਆਰ. ਵਿੱਚ ਅੱਜ ਸਵੇਰੇ ਇਕ ਵਾਰ ਫਿਰ ਤੋਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ| ਸਵੇਰੇ ਕਰੀਬ 6.28 ਵਜੇ ਭੂਚਾਲ ਦੇ ਝਟਕੇ ਲੱਗੇ| ਪੱਛਮੀ ਉਤਰੀ ਪ੍ਰਦੇਸ਼ ਦੇ ਮੇਰਠ ਦੇ ਖਰਖੌਦਾ ਵਿੱਚ ਪਹਿਲਾਂ ਝਟਕੇ ਮਹਿਸੂਸ ਕੀਤੇ ਗਏ ਅਤੇ ਉਸ ਤੋਂ ਬਾਅਦ ਦਿੱਲੀ ਵਿਚ ਵੀ ਇਸ ਦਾ ਪ੍ਰਭਾਵ ਦਿਖਾਈ ਦਿੱਤਾ| ਹਾਲਾਂਕਿ, ਇਸ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਹੈ| ਅੱਜ ਸਵੇਰੇ ਆਏ ਭੂਚਾਲ ਦੀ ਤੀਬਰਤਾ 3.7 ਮਾਪੀ ਗਈ| ਜ਼ਿਕਰਯੋਗ ਹੈ ਕਿ 24 ਘੰਟੇ ਵਿਚ ਇਹ ਦੂਜੀ ਵਾਰ ਹੈ, ਜਦੋਂ ਦਿੱਲੀ ਵਿੱਚ ਭੂਚਾਲ ਆਇਆ ਹੈ| ਇਸ ਤੋਂ ਪਹਿਲਾਂ ਹਰਿਆਣੇ ਦੇ ਝੱਜਰ ਜ਼ਿਲੇ ਵਿਚ ਬੀਤੇ ਦਿਨੀਂ ਤੀਵਰਤਾ ਵਾਲਾ ਭੂਚਾਲ ਆਇਆ ਅਤੇ ਇਸ ਦੇ ਝਟਕੇ ਰਾਸ਼ਟਰੀ ਰਾਜਧਾਨੀ ਵਿਚ ਵੀ ਮਹਿਸੂਸ ਕੀਤੇ ਗਏ| ਕੌਮੀ ਭੂਚਾਲ ਵਿਗਿਆਨ ਕੇਂਦਰ (ਐਨ.ਸੀ.ਐਸ.) ਨੇ ਇਹ ਜਾਣਕਾਰੀ ਦਿੱਤੀ| ਭੂਚਾਲ ਸ਼ਾਮ 4.37 ਮਿੰਟ ਉਤੇ ਆਇਆ ਅਤੇ ਇਸ ਦੀ ਡੂੰਘਾਈ 10 ਕਿਲੋਮੀਟਰ ਸੀ| ਇਸ ਦੀ ਤੀਬਰਤਾ 3.8 ਦਰਜ ਕੀਤੀ ਗਈ|


